02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਮਹਿੰਦਰ ਪਾਲ ਢੱਲ ਸ਼੍ਰੋਮਣੀ ਅਕਾਲੀ ਦਲ (ਵਪਾਰੀ ਵਿੰਗ) ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 13-06-2026
ਤਲਵੰਡੀ ਭਾਈ, 12 ਜੂਨ (ਕੁਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੇ ਵਪਾਰੀ ਵਿੰਗ ਅੰਦਰ ਨਿਯੁਕਤੀਆਂ ਕਰਦਿਆਂ ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨ ਥਾਪੇ ਗਏ ਹਨ | ਜਿਸ ਦੌਰਾਨ ਅਕਾਲੀ ਆਗੂ ਮਹਿੰਦਰ ਪਾਲ ਢੱਲ ਨੂੰ ਤਲਵੰਡੀ ਭਾਈ ਹਲਕਾ ਫ਼ਿਰੋਜਪੁਰ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਹ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਪ੍ਰਧਾਨ ਐਨ.ਕੇ. ਸ਼ਰਮਾ ਅਤੇ ਜ਼ਿਲ੍ਹਾ ਫ਼ਿਰੋਜਪੁਰ ਦਿਹਾਤੀ ਦੇ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਫ਼ਿਰੋਜਪੁਰ ਦਿਹਾਤੀ ਦੇ ਸਲਾਹ ਮਸ਼ਵਰੇ ਨਾਲ ਕੀਤੀ ਗਈ ਹੈ | ਪਾਰਟੀ ਵਲੋਂ ਦਿੱਤੀ ਗਈ ਇਸ ਨਵੀਂ ਜ਼ਿੰਮੇਵਾਰੀ ਲਈ ਮਹਿੰਦਰ ਪਾਲ ਢੱਲ ਨੇ ਪਾਰਟੀ ਪ੍ਰਧਾਨ ਸਰਬਜੀਤ ਸਿੰਘ ਬਾਦਲ ਅਤੇ ਜੋਗਿੰਦਰ ਸਿੰਘ ਜਿੰਦੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਪ੍ਰਗਟਾਏ ਗਏ ਇਸ ਭਰੋਸੇ ਨੂੰ ਬਰਕਰਾਰ ਰੱਖਦੇ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਵਪਾਰੀ ਵਰਗ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਬਿਹਤਰੀ ਲਈ ਦਿਨ ਰਾਤ ਇਕ ਕਰਕੇ ਮਿਹਨਤ ਕਰਨਗੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਭਾਈਚਾਰਕ ਸਾਂਝ ਨੂੰ ਬੜ੍ਹਾਵਾ ਦੇਣ ਦੇ ਨਾਲ-ਨਾਲ ਹਰ ਵਰਗ ਦੀ ਭਲਾਈ ਲਈ ਯਤਨ ਕੀਤੇ ਹਨ ਅਤੇ ਅਕਾਲੀ ਦਲ ਦੀ ਸਰਕਾਰ ਸਮੇਂ ਵਪਾਰੀ ਪੱਖੀ ਨੀਤੀਆਂ ਲਿਆ ਕੇ ਸੂਬੇ ਅੰਦਰ ਵਪਾਰ ਦੇ ਕਿੱਤੇ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਗਈ | ਜਿਸ ਵੱਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਵਲੋਂ ਧਿਆਨ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਮੁੜ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਵਪਾਰ ਪੱਖੀ ਮਾਹੌਲ ਬਣਾਇਆ ਜਾਵੇਗਾ |
ਪਿਛਲੀ ਖ਼ਬਰ ਸੁੱਕੇ ਦਰੱਖ਼ਤ ਦੇ ਭਾਰ ਹੇਠ ਝੁਕੇ ਬਿਜਲੀ ਪੋਲ ਕਾਰਨ ਵੱਡੇ ਹਾਦਸੇ ਦਾ ਖ਼ਤਰਾ ਅਗਲੀ ਖ਼ਬਰ ਕੁਲਵੰਤ ਰਾਏ ਕਟਾਰੀਆ ਨੂੰ ਅਰੋੜਾ ਖੱਤਰੀ ਵੈੱਲਫੇਅਰ ਬੋਰਡ ਦਾ ਜ਼ਿਲ੍ਹਾ ਚੇਅਰਮੈਨ ਨਿਯੁਕਤ ਕਰਨ 'ਤੇ ਖ਼ੁਸ਼ੀ ਦਾ ਪ੍ਰਗਟਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।