12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਰਾਹਗੀਰਾਂ ਦੀ ਖ਼ੱਜਲ-ਖ਼ੁਆਰੀ ਜਾਰੀ ਰਹੀ ਤਾਂ ਵੱਡਾ ਸੰਘਰਸ਼ ਵਿੱਢੇਗੀ ਭਾਕਿਯੂ ਪੰਜਾਬ-ਸੰਧੂ

ਅਜੀਤ ਡੈਸਕ 14-06-2026
ਮੱਖੂ, 13 ਜੂਨ (ਕੁਲਵਿੰਦਰ ਸਿੰਘ ਸੰਧੂ)-ਮੱਖੂ ਵਿਖੇ ਨੈਸ਼ਨਲ ਹਾਈਵੇ-54 'ਤੇ ਰੇਲਵੇ ਫਾਟਕ ਪਰ ਬਣ ਰਹੇ ਓਵਰਬਿ੍ਜ ਦੇ ਨਿਰਮਾਣ ਕਾਰਨ ਇਲਾਕੇ ਦੇ ਰਾਹਗੀਰਾਂ,ਵਪਾਰੀਆਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਓਵਰਬਿ੍ਜ ਦਾ ਕੰਮ ਸੁਸਤ ਰਫ਼ਤਾਰ ਨਾਲ ਚੱਲਣ ਅਤੇ ਸੜਕ 'ਤੇ ਉੱਡ ਰਹੇ ਮਿੱਟੀ-ਘੱਟੇ ਕਾਰਨ ਹਾਦਸਿਆਂ ਦਾ ਖ਼ਤਰਾ ਵੀ ਲਗਾਤਾਰ ਵੱਧ ਰਿਹਾ ਹੈ | ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਨੇ ਅਜੀਤ ਪ੍ਰਤੀਨਿਧੀ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਠੇਕੇਦਾਰ ਵਲੋਂ ਸਭ ਤੋਂ ਪਹਿਲਾਂ ਸਰਵਿਸ ਰੋਡ ਨੂੰ ਚਾਲੂ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਕੁੱਝ ਹੱਦ ਤੱਕ ਰਾਹਤ ਮਿਲ ਸਕੇ | ਉਨ੍ਹਾਂ ਦੋਸ਼ ਲਗਾਇਆ ਕਿ ਸੜਕ 'ਤੇ ਲੱਗੇ ਬਿਜਲੀ ਦੇ ਖੰਭਿਆਂ ਅਤੇ ਹੋਰ ਰੁਕਾਵਟਾਂ ਨੂੰ ਹਟਾਉਣ ਵਰਗੇ ਕੰਮ ਵੀ ਸਰਕਾਰ ਵਲੋਂ ਸਮੇਂ ਸਿਰ ਨਹੀਂ ਕਰਵਾਏ ਜਾ ਰਹੇ | ਸੰਧੂ ਨੇ ਕਿਹਾ ਕਿ ਪੁਲ ਦੇ ਨਿਰਮਾਣ ਦੀ ਸ਼ੁਰੂਆਤ ਸਮੇਂ ਹੀ ਸਰਕਾਰ ਨੂੰ ਇਕ ਸੁਚੱਜਾ ਰੋਡ ਮੈਪ ਤਿਆਰ ਕਰਕੇ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਬਦਲਵੇਂ ਰੂਟਾਂ ਵੱਲ ਮੋੜ ਦੇਣਾ ਚਾਹੀਦਾ ਸੀ ਤਾਂ ਜੋ ਨਿਰਮਾਣ ਕਾਰਜ ਤੇਜ਼ੀ ਨਾਲ ਮੁਕੰਮਲ ਹੋ ਸਕਦਾ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਈ ਸਵਾਲ ਖੜ੍ਹੇ ਕਰ ਰਹੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਮੁੱਖ ਮੰਤਰੀ ਦਾ ਕਾਫ਼ਲਾ ਇਸ ਰਸਤੇ ਤੋਂ ਲੰਘਦਾ ਹੈ ਤਾਂ ਸੜਕ 'ਤੇ ਪਾਣੀ ਦਾ ਛਿੜਕਾਅ ਕਰਕੇ ਘੱਟੇ ਨੂੰ ਸ਼ਾਂਤ ਕੀਤਾ ਜਾਂਦਾ ਹੈ | ਪਰ ਆਮ ਲੋਕਾਂ ਨੂੰ ਹਰ ਰੋਜ਼ ਧੂੜ ਅਤੇ ਪ੍ਰਦੂਸ਼ਣ ਦਾ ਸਾਹਮਣਾ ਕਰਨਾ ਪੈਂਦਾ ਹੈ | ਭਾਕਿਯੂ ਪੰਜਾਬ ਦੇ ਸੂਬਾ ਪ੍ਰਧਾਨ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਅਤੇ ਠੇਕੇਦਾਰ ਵਲੋਂ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜਲਦ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ | ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਸਾਡੀ ਯੂਨੀਅਨ ਨਹੀਂ ਚਾਹੁੰਦੀ ਕਿ ਇਸ ਓਵਰਬਿ੍ਜ ਦੇ ਨਿਰਮਾਣ ਦੌਰਾਨ ਕੀਮਤੀ ਜਾਨਾਂ ਹਾਦਸਿਆਂ ਦੀ ਭੇਟ ਚੜ੍ਹਨ |
ਪਿਛਲੀ ਖ਼ਬਰ ਫ਼ਿਰੋਜ਼ਪੁਰ ਰੇਲ ਮੰਡਲ ਵਿਚ ਕੰਟੇਨਰ ਮਾਲ ਢੋਆ-ਢੁਆਈ ਵਿਚ ਸ਼ਾਨਦਾਰ ਵਾਧਾ ਅਗਲੀ ਖ਼ਬਰ ਪੰਜਾਬ ਅੰਦਰ 2027 ਵਿਚ ਭਾਜਪਾ ਸਰਕਾਰ ਬਣਨ ਦਾ ਆਗਾਜ਼ ਹੋ ਚੁੱਕਾ-ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।