13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜਗਮੋਹਨ ਸਿੰਘ ਖੁਰਮਾ ਪੰਜਾਬ ਸਟੇਟ ਸਵਰਨਕਾਰ ਸੰਘ ਦੇ ਵਾਈਸ ਪ੍ਰਧਾਨ ਹੋਏ ਨਿਯੁਕਤ

ਅਜੀਤ ਡੈਸਕ 14-06-2026
ਸਵਰਨਕਾਰ ਸਮਾਜ ਭਾਈਚਾਰੇ ਦੇ ਕੰਮਾਂ ਪ੍ਰਤੀ ਤੱਤਪਰ ਰਹਾਂਗਾ - ਖੁਰਮਾ
ਮੱਲਾਂਵਾਲਾ, 13 ਜੂਨ (ਬਲਬੀਰ ਸਿੰਘ ਜੋਸਨ)- ਮੱਲਾਂਵਾਲਾ ਤੋਂ ਸੁਨਿਆਰਾ ਯੂਨੀਅਨ ਦੇ ਪ੍ਰਧਾਨ ਜਗਮੋਹਨ ਸਿੰਘ ਖੁਰਮਾ ਨੂੰ ਪੰਜਾਬ ਸਟੇਟ ਸਵਰਨਕਾਰ ਸੰਘ ਦਾ ਵਾਇਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਸੰਘ ਦੇ ਸੂਬਾ ਪ੍ਰਧਾਨ ਕਰਤਾਰ ਸਿੰਘ ਜੌੜਾ ਵਲੋਂ ਕੀਤੀ ਗਈ ਹੈ | ਇਸ ਨਿਯੁਕਤੀ ਤੋਂ ਬਾਅਦ ਸਵਰਨਕਾਰ ਭਾਈਚਾਰੇ ਵਿਚ ਖ਼ੁਸ਼ੀ ਦਾ ਮਾਹੌਲ ਹੈ | ਸਵਰਨਕਾਰ ਸੰਘ ਮੱਲਾਂਵਾਲਾ ਯੂਨੀਅਨ ਦੇ ਮੈਂਬਰਾਂ ਨੇ ਜਗਮੋਹਨ ਸਿੰਘ ਖੁਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਤਜਰਬੇ ਅਤੇ ਸਮਾਜ ਸੇਵਾ ਪ੍ਰਤੀ ਸਮਰਪਣ ਨਾਲ ਸੰਘ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਸਵਰਨਕਾਰ ਭਾਈਚਾਰੇ ਦੀਆਂ ਮੰਗਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ | ਇਸ ਦੌਰਾਨ ਜਗਮੋਹਨ ਸਿੰਘ ਖੁਰਮਾ ਨੇ ਸਵਰਨਕਾਰ ਸੰਘ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਲਗਨ, ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸਵਰਨਕਾਰ ਸਮਾਜ ਦੇ ਹਿਤਾਂ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ |
ਪਿਛਲੀ ਖ਼ਬਰ ਪਿੰਡ ਕੰਧਾਂ ਵਾਲੀ ਦੇ ਨਿਵਾਸੀਆਂ ਨੂੰ ਮਲੇਰੀਆ ਤੇ ਡੇਂਗੂ ਵਰਗੀਆਂ ਘਾਤਕ ਬਿਮਾਰੀਆਂ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਦੇ ਮੈਂਬਰਾਂ ਦੀ ਹੋਈ ਅਹਿਮ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।