13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਆਪਣੇ ਸਕੂਲ ਪਹੁੰਚੀ ਏਸ਼ੀਆ ਕੱਪ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਦਾ ਵਿਸ਼ੇਸ਼ ਸਨਮਾਨ

ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਵਿਖੇ ਰਸ਼ਮੀਨ ਕੌਰ ਦਾ ਸਨਮਾਨ ਕਰਦੇ ਸ਼੍ਰੋਮਣੀ ਕਮੇਟੀ ਮੈਂਬਰ ਦਰਸ਼ਨ ਸਿੰਘ ਸ਼ੇਰ, ਪਿ੍ੰਸੀਪਲ ਨਵਦੀਪ ਕੌਰ ਅਤੇ ਹੋਰ | ਅਜੀਤ ਤਸਵੀਰ <br/> 14-06-2026
ਫਿਰੋਜ਼ਪੁਰ, 13 ਜੂਨ (ਗੁਰਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ, ਬਾਜ਼ੀਦਪੁਰ ਵਿਖੇ ਭਾਰਤੀ ਅੰਡਰ-18 ਮਹਿਲਾ ਹਾਕੀ ਟੀਮ ਦੀ ਖਿਡਾਰਨ ਅਤੇ ਸਕੂਲ ਦੀ ਸਾਬਕਾ ਵਿਦਿਆਰਥਣ ਰਸ਼ਮੀਨ ਕੌਰ ਦਾ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਜਪਾਨ ਵਿਖੇ ਹੋਏ ਅੰਡਰ-18 ਏਸ਼ੀਆ ਕੱਪ ਹਾਕੀ ਟੂਰਨਾਮੈਂਟ ਵਿਚ ਕਾਂਸੀ ਦਾ ਤਮਗ਼ਾ ਜਿੱਤਣ ਵਾਲੀ ਰਸ਼ਮੀਨ ਕੌਰ ਦਾ ਸਕੂਲ ਪ੍ਰਬੰਧਨ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਰਸ਼ਨ ਸਿੰਘ ਸ਼ੇਰ ਖਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਉਨ੍ਹਾਂ ਰਸ਼ਮੀਨ ਕੌਰ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਉਸ ਦੀ ਇਹ ਪ੍ਰਾਪਤੀ ਸਮੁੱਚੇ ਪੰਜਾਬ, ਸਿੱਖ ਕੌਮ ਅਤੇ ਦੇਸ਼ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਛੋਟੇ ਕਸਬਿਆਂ ਦੀਆਂ ਧੀਆਂ ਅੱਜ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ | ਜਿਸ ਨਾਲ ਹੋਰ ਨੌਜਵਾਨਾਂ ਨੂੰ ਵੀ ਪੇ੍ਰਰਨਾ ਮਿਲਦੀ ਹੈ | ਦਰਸ਼ਨ ਸਿੰਘ ਸ਼ੇਰ ਖਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕਰ ਰਹੇ ਹਨ | ਉਨ੍ਹਾਂ ਰਸ਼ਮੀਨ ਕੌਰ ਦੇ ਮਾਪਿਆਂ, ਕੋਚਾਂ ਅਤੇ ਸਕੂਲ ਸਟਾਫ਼ ਨੂੰ ਵੀ ਇਸ ਸਫਲਤਾ ਲਈ ਵਧਾਈ ਦਿੱਤੀ | ਸਕੂਲ ਦੇ ਪਿ੍ੰਸੀਪਲ ਪਵਨਦੀਪ ਕੌਰ ਨੇ ਕਿਹਾ ਕਿ ਰਸ਼ਮੀਨ ਕੌਰ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਦਿ੍ੜ੍ਹ ਇਰਾਦੇ ਸਦਕਾ ਇਹ ਮੁਕਾਮ ਹਾਸਲ ਕੀਤਾ ਹੈ | ਇਸ ਮੌਕੇ ਡੀ.ਪੀ.ਈ.ਤੇਜਬੀਰ ਸਿੰਘ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ ਗਈ, ਜਿਨ੍ਹਾਂ ਦੀ ਸਿਖਲਾਈ ਅਤੇ ਮਾਰਗ ਦਰਸ਼ਨ ਹੇਠ ਰਸ਼ਮੀਨ ਕੌਰ ਨੇ ਹਾਕੀ ਦੇ ਖੇਤਰ ਵਿੱਚ ਮਹੱਤਵਪੂਰਨ ਉਪਲਬਧੀਆਂ ਹਾਸਲ ਕੀਤੀਆਂ ਹਨ | ਸਮਾਗਮ ਦੌਰਾਨ ਰਸ਼ਮੀਨ ਕੌਰ ਨੇ ਵੀ ਆਪਣੇ ਤਜਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਖੇਡਾਂ ਅਤੇ ਪੜ੍ਹਾਈ ਵਿਚ ਪੂਰੀ ਲਗਨ ਨਾਲ ਮਿਹਨਤ ਕਰਨ ਦਾ ਸੰਦੇਸ਼ ਦਿੱਤਾ | ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਰਸ਼ਮੀਨ ਕੌਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਜ਼ਾਮਨੀ ਸਾਹਿਬ ਨੇ ਮੈਨੇਜਰ ਤੇਜਬੀਰ ਸਿੰਘ, ਸੇਵਾ ਮੁਕਤ ਜ਼ਿਲ੍ਹਾ ਖੇਡ ਅਫ਼ਸਰ ਬਲਵੰਤ ਸਿੰਘ, ਹਰਪ੍ਰੀਤ ਸਿੰਘ ਸ਼ੇਰ ਖਾਂ ਵੀ ਮੌਜੂਦ ਸਨ |
ਪਿਛਲੀ ਖ਼ਬਰ ਫਲੈਕਸਾਂ ਤੋਂ ਗ਼ਾਇਬ ਰਹੇ ਵੱਡੇ ਚਿਹਰੇ, ਕੇਵਲ ਢਿੱਲੋਂ ਦੀ ਫੇਰੀ 'ਚ ਚਰਚਾਵਾਂ ਤੇਜ਼ ਅਗਲੀ ਖ਼ਬਰ ਸ਼ਾਂਤਮਈ ਧਰਨਾ ਦੇ ਰਹੇ ਬੇਰੁਜ਼ਗਾਰਾਂ ਦੀ ਆਵਾਜ਼ ਦਬਾਉਣਾ ਮੰਦਭਾਗਾ- ਬਖਸ਼ੀਸ਼ ਸਿੰਘ, ਗੁਰਸੇਵਕ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।