14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

200 ਲੀਟਰ ਤੇਲ ਦੀ ਸ਼ਰਤ ਤੁਰੰਤ ਵਾਪਸ ਲਵੇ ਸਰਕਾਰ-ਭਾਕਿਯੂ ਡਕੌਂਦਾ

ਅਜੀਤ ਡੈਸਕ 14-06-2026
ਖੋਸਾ ਦਲ ਸਿੰਘ, 13 ਜੂਨ (ਮਨਪ੍ਰੀਤ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀ ਸਟੋਰੇਜ ਨੂੰ ਲੈ ਕੇ ਲਿਆਂਦੀ ਗਈ 200 ਲੀਟਰ ਦੀ ਨਵੀਂ ਸ਼ਰਤ ਖ਼ਿਲਾਫ਼ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਫ਼ੈਸਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਬੂਟਾ ਸਿੰਘ ਬੁਰਜ਼ ਗਿੱਲ ਦੇ ਆਗੂਆਂ ਨੇ ਸਰਕਾਰ ਦੇ ਇਸ ਕਦਮ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਹ ਫੈਸਲਾ ਤੁਰੰਤ ਵਾਪਸ ਨਾ ਲਿਆ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਯੂਨੀਅਨ ਦੇ ਸਰਪ੍ਰਸਤ ਭਾਗ ਸਿੰਘ ਮਰਖਾਈ, ਸੀਨੀਅਰ ਮੀਤ ਪ੍ਰਧਾਨ ਸੁਖਚੈਨ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਜਤਿੰਦਰ ਸਿੰਘ ਅਤੇ ਜ਼ਿਲ੍ਹਾ ਮੈਂਬਰ ਸਵਰਨ ਸਿੰਘ ਖੋਸਾ ਦਲ ਸਿੰਘ ਅਤੇ ਮੀਤ ਪ੍ਰਧਾਨ ਛਿੰਦਰ ਸਿੰਘ ਹਰਦਾਸਾ ਨੇ ਸਾਂਝੇ ਤੌਰ 'ਤੇ ਆਖਿਆ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਸਿੱਧੇ ਤੌਰ 'ਤੇ ਕਿਸਾਨੀ ਨੂੰ ਫ਼ੇਲ੍ਹ ਕਰਨ ਦੀ ਸਾਜ਼ਿਸ਼ ਹੈ | ਖੇਤੀਬਾੜੀ ਵਿਚ ਹੁਣ ਝੋਨੇ ਦੀ ਲਵਾਈ ਦਾ ਸੀਜ਼ਨ ਪੂਰੇ ਪੀਕ 'ਤੇ ਹੈ | ਅਜਿਹੇ ਵਿਚ 200 ਲੀਟਰ ਦੀ ਹੱਦ ਤੈਅ ਕਰਨਾ ਕਿਸਾਨਾਂ ਨੂੰ ਖੇਤੀ ਛੱਡਣ ਲਈ ਮਜਬੂਰ ਕਰਨ ਦੇ ਬਰਾਬਰ ਹੈ | ਯੂਨੀਅਨ ਨੇ ਤਿੱਖੇ ਤੇਵਰ ਦਿਖਾਉਂਦਿਆਂ ਕਿਹਾ ਕਿ ਕਿਸਾਨ ਪਹਿਲਾਂ ਹੀ ਮਹਿੰਗਾਈ, ਨਕਲੀ ਬੀਜਾਂ ਅਤੇ ਖਾਦਾਂ ਦੀ ਕਿੱਲਤ ਨਾਲ ਜੂਝ ਰਿਹਾ ਹੈ | ਹੁਣ ਤੇਲ ਦੀ ਸਟੋਰੇਜ 'ਤੇ ਪਾਬੰਦੀ ਲਗਾ ਕੇ ਸਰਕਾਰ ਕਿਸਾਨਾਂ ਨੂੰ ਪੰਪਾਂ ਦੇ ਚੱਕਰ ਕੱਟਣ ਲਈ ਮਜਬੂਰ ਕਰਨਾ ਚਾਹੁੰਦੀ ਹੈ | ਜਿਸ ਨਾਲ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੋਣਗੇ | ਉਨ੍ਹਾਂ ਕੇਂਦਰ ਸਰਕਾਰ ਤੋਂ 200 ਲੀਟਰ ਡੀਜ਼ਲ/ਪੈਟਰੋਲ ਜਮਾਂ ਰੱਖਣ ਦੀ ਸ਼ਰਤ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ | ਆਗੂਆਂ ਨੇ ਸਾਫ਼ ਸ਼ਬਦਾਂ ਵਿੱਚ ਆਖਿਆ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਘਿਰਾਓ ਕੀਤੇ ਜਾਣਗੇ ਅਤੇ ਵੱਡੇ ਪੱਧਰ 'ਤੇ ਚੱਕਾ ਜਾਮ ਕੀਤਾ ਜਾਵੇਗਾ | ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਦੀ ਹੋਵੇਗੀ |
ਪਿਛਲੀ ਖ਼ਬਰ ਭਾਜਪਾ ਪੰਜਾਬ ਪ੍ਰਧਾਨ ਦਾ ਮੰਡੀ ਪੰਜੇ ਕੇ ਉਤਾੜ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਗਗਨਦੀਪ ਸਿੰਘ ਬੂਹ ਜ਼ੀਰਾ ਹਲਕੇ ਦੇ ਯੂਥ ਅਕਾਲੀ ਦਲ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।