14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਭਾਜਪਾ ਪੰਜਾਬ ਪ੍ਰਧਾਨ ਦਾ ਮੰਡੀ ਪੰਜੇ ਕੇ ਉਤਾੜ ਪਹੁੰਚਣ 'ਤੇ ਸ਼ਾਨਦਾਰ ਸਵਾਗਤ

ਅਜੀਤ ਡੈਸਕ 14-06-2026
ਸਰਹੱਦੀ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਜਲਦ ਕਰਵਾਵਾਂਗੇ ਹੱਲ- ਕੇਵਲ ਸਿੰਘ ਢਿੱਲੋਂ
ਪੰਜੇ ਕੇ ਉਤਾੜ, 13 ਜੂਨ (ਪੱਪੂ ਸੰਧਾ)-ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਮਗਰੋਂ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਦੌਰੇ 'ਤੇ ਪਹੁੰਚੇ ਕੇਵਲ ਸਿੰਘ ਢਿੱਲੋਂ ਦਾ ਮੰਡੀ ਪੰਜੇ ਕੇ ਉਤਾੜ ਪਹੁੰਚਣ 'ਤੇ ਭਾਜਪਾ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਭਾਜਪਾ ਦੇ ਸੀਨੀਅਰ ਆਗੂ ਅਤੇ ਮੰਡੀ ਪੰਜੇ ਕੇ ਉਤਾੜ ਦੇ ਸਰਪੰਚ ਰਮੇਸ਼ ਕੰਬੋਜ ਦੇ ਗ੍ਰਹਿ ਸਥਾਨ 'ਤੇ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਦੇ ਵਰਕਰਾਂ ਦੇ ਵਿਚ ਭਾਰੀ ਉਤਸ਼ਾਹ ਹੈ 'ਤੇ ਜਨਤਾ ਨੇ ਮਨ ਬਣਾ ਲਿਆ ਹੈ ਕਿ 2027 ਦੀ ਚੋਣਾਂ ਵਿਚ ਪੰਜਾਬ ਸੂਬੇ ਅੰਦਰ ਉਹ ਡਬਲ ਇੰਜਨ ਵਾਲੀ ਸਰਕਾਰ ਬਣਾਉਣਗੇ, ਜਿਸ ਦੇ ਚੱਲਦਿਆਂ ਭਾਜਪਾ ਦੋ ਤਿਹਾਈ ਤੋਂ ਵੱਧ ਦਾ ਬਹੁਮਤ ਨਾਲ ਸੂਬੇ ਵਿਚ ਸਰਕਾਰ ਬਣਾਵੇਗੀ | ਉਨ੍ਹਾਂ ਸਮੂਹ ਭਾਜਪਾ ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਨੂੰ ਕਾਮਯਾਬ ਕਰਨ ਦਾ ਸੱਦਾ ਦਿੱਤਾ | ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਬਹੁਤ ਸੀਨੀਅਰ ਆਗੂ ਹਨ | ਉਹ ਭਾਜਪਾ ਵਿਚ ਹੀ ਰਹਿਣਗੇ | ਇਸ ਮੌਕੇ ਉਨ੍ਹਾਂ ਨੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਦਿੱਤੇ ਮੰਗ ਪੱਤਰ 'ਤੇ ਕਿਹਾ ਕਿ ਉਹ ਸਰਹੱਦੀ ਪੱਟੀ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣ ਰਹੇ ਹਨ ਅਤੇ ਜਲਦੀ ਹੀ ਉਨ੍ਹਾਂ ਦੇ ਮੁਸ਼ਕਲਾਂ ਦੇ ਹੱਲ ਵਾਸਤੇ ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਲੀਡਰਸ਼ਿਪ ਨਾਲ ਗੱਲ ਕਰਨਗੇ ਅਤੇ ਜਲਦ ਤੋਂ ਜਲਦ ਉਨ੍ਹਾਂ ਦਾ ਹੱਲ ਕਰਵਾਉਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਸਮੇਤ ਸੈਂਕੜੇ ਭਾਜਪਾ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਮੰਡਲ ਪ੍ਰਧਾਨ ਵੱਡੇ ਕਾਫ਼ਲੇ ਨਾਲ ਕੇਵਲ ਢਿੱਲੋਂ ਦੇ ਸਵਾਗਤ ਲਈ ਪਹੁੰਚੇ ਅਗਲੀ ਖ਼ਬਰ 200 ਲੀਟਰ ਤੇਲ ਦੀ ਸ਼ਰਤ ਤੁਰੰਤ ਵਾਪਸ ਲਵੇ ਸਰਕਾਰ-ਭਾਕਿਯੂ ਡਕੌਂਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।