14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਨੌਜਵਾਨ ਦਾ ਕਤਲ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 14-06-2026
ਫ਼ਾਜ਼ਿਲਕਾ, 13 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਅਬੋਹਰ ਪੁਲਿਸ ਨੇ ਇਕ ਨੌਜਵਾਨ ਦਾ ਕਤਲ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਦਨ ਲਾਲ ਪੁੱਤਰ ਭਗਤ ਸਿੰਘ ਵਾਸੀ ਗਲੀ ਨੰਬਰ 10 ਨਵੀਂ ਆਬਾਦੀ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਲੜਕਾ ਭਾਰਤ ਸਮਾਨ ਲੈਣ ਗਿਆ ਸੀ, ਪਰ ਵਾਪਸ ਨਹੀਂ ਆਇਆ | ਅਗਲੇ ਦਿਨ ਸਵੇਰੇ ਉਨ੍ਹਾਂ ਨੂੰ ਪੁਰਾਣੇ ਨਹਿਰੂ ਸਟੇਡੀਅਮ ਵਿਚੋਂ ਉਸ ਦੀ ਲਾਸ਼ ਮਿਲੀ, ਜਿਸ ਦੀ ਅਣਪਛਾਤੇ ਵਿਅਕਤੀਆਂ ਨੇ ਸੱਟਾਂ ਮਾਰ ਕੇ ਹੱਤਿਆ ਕਰ ਦਿੱਤੀ ਸੀ | ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਸ਼ੀਲੇ ਪਦਾਰਥ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਐੱਚ.ਡੀ.ਐਫ.ਸੀ. ਬੈਂਕ ਵਲੋਂ ਪਲੇਸਮੈਂਟ ਕੈਂਪ 15 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।