14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਪ੍ਰਕਿਰਿਆ ਅਧੀਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰੋਂ ਵਿਧਾਨ ਸਭਾ ਚੋਣ ਹਲਕਿਆਂ ਦੇ ਟੈਕਨੀਕਲ ਸਟਾਫ਼, ਕਲੈਰੀਕਲ ਸਟਾਫ਼ ਨੂੰ ਦਿੱਤੀ ਸਿਖਲਾਈ

ਅਜੀਤ ਡੈਸਕ 14-06-2026
ਫ਼ਾਜ਼ਿਲਕਾ, 13 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਮਨਦੀਪ ਕੌਰ ਦੀ ਅਗਵਾਈ ਹੇਠ ਐੱਸ.ਆਈ.ਆਰ 2026 ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਇਕ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਉਲੀਕਿਆ ਗਿਆ | ਇਸ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਚਾਰੋ ਵਿਧਾਨ ਸਭਾ ਚੋਣ ਖੇਤਰਾਂ ਦੇ ਤਕਨੀਕੀ ਅਤੇ ਕਲੈਰੀਕਲ ਸਟਾਫ਼ ਨੂੰ ਜ਼ਿਲ੍ਹਾ ਪੱਧਰੀ ਤਕਨੀਕੀ ਟੀਮ ਅਤੇ ਮਾਸਟਰ ਟਰੇਨਰਾਂ ਵੱਲੋਂ ਵਿਸ਼ੇਸ਼ ਸਿਖਲਾਈ ਦਿੱਤੀ ਗਈ | ਇਸ ਮੌਕੇ ਚੋਣ ਤਹਿਸੀਲਦਾਰ ਫ਼ਾਜ਼ਿਲਕਾ ਅਤੇ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ | ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਦੇਖਰੇਖ ਹੇਠ ਐੱਸ.ਆਈ.ਆਰ ਨਾਲ ਸਬੰਧਿਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾਣਾ ਹੈ | ਉਨ੍ਹਾਂ ਦੱਸਿਆ ਕਿ ਇਸ ਟਰੇਨਿੰਗ ਦਾ ਮੁੱਖ ਉਦੇਸ਼ ਸਮੁੱਚੇ ਸਟਾਫ਼ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐੱਸ.ਆਈ.ਆਰ ਪ੍ਰਕਿਰਿਆ ਨਾਲ ਜੁੜੇ ਕੰਮਾਂ ਬਾਰੇ ਜਾਗਰੂਕ ਕਰਨਾ ਹੈ, ਤਾਂ ਜੋ ਇਸ ਕਾਰਜ ਨੂੰ ਬਿਨਾਂ ਕਿਸੇ ਤਰੁੱਟੀ ਦੇ ਸਫਲ ਬਣਾਇਆ ਜਾ ਸਕੇ | ਇਸ ਮੌਕੇ ਚੋਣ ਤਹਿਸੀਲਦਾਰ ਸ਼੍ਰੀਮਤੀ ਵਿਭੂ ਜੈਨ, ਚੋਣ ਕਾਨੰੂਗੋ ਨਵਜੋਤ ਸਿੰਘ, ਚੋਣ ਕਾਨੰੂਗੋ ਰਵੀ ਕਾਂਤ ਸਮੇਤ ਜ਼ਿਲ੍ਹਾ ਚੋਣ ਦਫ਼ਤਰ ਫ਼ਾਜ਼ਿਲਕਾ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਅਬੋਹਰ ਪੁਲਿਸ ਦੀ ਵੱਡੀ ਕਾਰਵਾਈ, ਚੋਰੀ ਦੀਆਂ ਵਾਰਦਾਤਾਂ ਅੰਜਾਮ ਦੇਣ ਵਾਲੇ 29 ਨੌਜਵਾਨਾਂ 'ਤੇ ਮਾਮਲਾ ਦਰਜ, 7 ਕਾਬੂ ਅਗਲੀ ਖ਼ਬਰ ਨਸ਼ੀਲੇ ਪਦਾਰਥ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।