25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਦਸਤਾਰ ਚੇਤਨਾ ਮਾਰਚ ਕਮੇਟੀ ਮੋਗਾ ਵਲੋਂ 7 ਰੋਜ਼ਾ ਮੁਫ਼ਤ ਦਸਤਾਰ ਸਿਖਲਾਈ ਕੈਂਪ

ਅਜੀਤ ਡੈਸਕ 15-06-2026

ਮੋਗਾ, 14 ਜੂਨ (ਜਸਪਾਲ ਸਿੰਘ ਬੱਬੀ)-ਦਸਤਾਰ ਚੇਤਨਾ ਮਾਰਚ ਕਮੇਟੀ ਮੋਗਾ ਵਲੋਂ 7 ਰੋਜਾ ਮੁਫ਼ਤ ਦਸਤਾਰ ਸਿਖਲਾਈ ਕੈਂਪ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਕੱਚਾ ਦੁਸਾਂਝ ਰੋਡ ਮੋਗਾ ਵਿਖੇ ਲਗਾਇਆ ਗਿਆ। ਜਿਸ ਵਿੱਚ ਹਰ ਰੋਜ਼ ਸ਼ਾਮ ਨੂੰ 6 ਵਜੇ ਤੋਂ 7:30 ਵਜੇ ਤੱਕ ਮਨਦੀਪ ਸਿੰਘ ਤੇ ਰਹਿਤਪ੍ਰੀਤ ਸਿੰਘ ਵਲੋਂ ਦਸਤਾਰ ਅਤੇ ਦੁਮਾਲੇ ਦੀ ਸਿਖਲਾਈ ਦਿੱਤੀ ਗਈ ਇਸ ਵਿਚ 40 ਤੋਂ 45 ਲੜਕੇ ਤੇ ਲੜਕੀਆਂ ਨੇ ਹਿੱਸਾ ਲਿਆ। ਮੁੱਖ ਪ੍ਰਬੰਧਕ ਜਗਰੂਪ ਸਿੰਘ ਤੇ ਹਰਦਿਆਲ ਸਿੰਘ ਨੇ ਦੱਸਿਆ ਕਿ ਨਵੀਂ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਸਿੱਖੀ ਨਾਲ ਜੋੜਨ ਲਈ ਕੀਤੇ ਹਨ। ਸਿਖਲਾਈ ਲੈਣ ਵਾਲੇ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ ਅਤੇ ਪਹਿਲਾਂ, ਦੂਜਾ, ਤੀਜਾ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਬਾਕੀ ਸਾਰੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕੁਲਵੰਤ ਸਿੰਘ ਕਾਂਤੀ, ਗੁਰਦੁਆਰਾ ਪ੍ਰਬੰਧਕ ਕਮੇਟੀ, ਚਰਨਜੀਤ ਸਿੰਘ, ਗੁਰਨਾਮ ਸਿੰਘ ਲਵਲੀ, ਹਰਿੰਦਰ ਸਿੰਘ ਪਾਸੀ, ਕੁਲਦੀਪ ਸਿੰਘ ਰੋਮਾਣਾ, ਰਣਜੀਤ ਸਿੰਘ, ਰਾਜਵਿੰਦਰ ਸਿੰਘ ਬਹੋਨਾ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਅਰਸ਼ਦੀਪ ਸਿੰਘ, ਹਰਪ੍ਰੀਤ ਸਿੰਘ ਪੀਤਾ, ਹਰਗੁਨ ਸਿੰਘ, ਹਰਸ਼ਪ੍ਰੀਤ ਸਿੰਘ, ਰਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਹਰਮਨ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਮੋਟਰਸਾਈਕਲ ਲੁੱਟਣ ਵਾਲੇ ਤਿੰਨ ਨੌਜਵਾਨ ਕਾਬੂ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਮੋਗਾ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।