25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਕੇਂਦਰ ਸਰਕਾਰ ਵਲੋਂ ਨਾਦਰਸ਼ਾਹੀ ਫੁਰਮਾਨ ਹੈ 200 ਲੀਟਰ ਪ੍ਰਤੀ ਦਿਨ ਤੋਂ ਵੱਧ ਨਹੀਂ ਮਿਲੇਗਾ ਡੀਜ਼ਲ-ਸੰਧੂ, ਕਾਲੂ

ਅਜੀਤ ਡੈਸਕ 15-06-2026

ਕਿਸ਼ਨਪੁਰਾ ਕਲਾਂ, 14 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਝੋਨੇ ਦਾ ਸੀਜ਼ਨ ਚੱਲ ਰਿਹਾ ਅਤੇ ਕਿਸਾਨ ਨੂੰ ਡੀਜ਼ਲ ਦੀ ਸਖ਼ਤ ਜ਼ਰੂਰਤ ਹੈ, ਪਰ ਕੇਂਦਰ ਦੀ ਮੋਦੀ ਸਰਕਾਰ ਨੇ ਨਾਦਰਸ਼ਾਹੀ ਫੁਰਮਾਨ ਜਾਰੀ ਕੀਤਾ ਹੈ ਕਿ 200 ਲੀਟਰ ਪ੍ਰਤੀ ਦਿਨ ਤੋਂ ਵੱਧ ਡੀਜ਼ਲ ਨਹੀਂ ਦਿੱਤਾ ਜਾਵੇਗਾ। ਜਿਸ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਹੋਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਆਗੂ ਬਲਜਿੰਦਰ ਸਿੰਘ ਸੰਧੂ ਕਿਸ਼ਨਪੁਰਾ ਕਲਾਂ, ਕਿਸਾਨ ਆਗੂ ਸੁਖਵਿੰਦਰ ਸਿੰਘ ਕਾਲੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਕੇਂਦਰ ਸਰਕਾਰ ਤੋਂ ਮੰਗ ਕਰਦੀ ਹੈ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖੇਤੀਬਾੜੀ ਲਈ ਖੁੱਲ੍ਹਾ ਤੇਲ ਦਿੱਤਾ ਜਾਵੇ ਅਤੇ ਝੋਨੇ ਦੇ ਸੀਜ਼ਨ ਦੌਰਾਨ ਤੇਲ ਦੀ ਸਪਲਾਈ ਚਾਲੂ ਰੱਖੀ ਜਾਵੇ। ਇਸ ਮੌਕੇ ਨਿਰਮਲ ਸਿੰਘ ਸੰਘਾ ਪੇਂਟਰ, ਬਿੱਲੂ ਸਿੰਘ, ਮੱਖਣ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਡੀ. ਸੀ. ਵਲੋਂ ਪੰਜਾਬ ਰਾਜ ਤੇ ਚੰਡੀਗੜ੍ਹ ਹਿਊਮਨ ਰਾਈਟਸ ਕਮਿਸ਼ਨ ਦੇ ਕੋਰ ਗਰੁੱਪ ਮੈਂਬਰਾਂ ਨਾਲ ਮੀਟਿੰਗ ਅਗਲੀ ਖ਼ਬਰ ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ-ਸਿਵਲ ਸਰਜਨ ਮੋਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।