03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਕੱਲ੍ਹ ਦੀ ਜਲੰਧਰ ਕਨਵੈਨਸ਼ਨ ਵਿਚ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਪੈਨਸ਼ਨਰਜ਼ ਕਰਨਗੇ ਸ਼ਮੂਲੀਅਤ

ਅਜੀਤ ਡੈਸਕ 16-06-2026
ਫ਼ਿਰੋਜ਼ਪੁਰ, 15 ਜੂਨ (ਗੁਰਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ 17 ਜੂਨ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕਰਵਾਈ ਜਾ ਰਹੀ ਸੂਬਾ ਪੱਧਰੀ ਕਨਵੈੱਨਸ਼ਨ ‘ਚ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਵੱਡੀ ਗਿਣਤੀ ਵਿਚ ਪੈਨਸ਼ਨਰ ਸ਼ਮੂਲੀਅਤ ਕਰਨਗੇ। ਇਸ ਸਬੰਧੀ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਰਾਂਚ ਫ਼ਿਰੋਜ਼ਪੁਰ ਦੀ ਇਕ ਵਿਸ਼ੇਸ਼ ਮੀਟਿੰਗ ਬਰਾਂਚ ਪ੍ਰਧਾਨ ਗੁਰਨਾਮ ਸਿੰਘ ਸੁਧਾਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੂਬਾਈ ਆਗੂ ਕਿੱਕਰ ਸਿੰਘ, ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ, ਜਨਰਲ ਸਕੱਤਰ ਪ੍ਰਤਾਪ ਸਿੰਘ ਢਿੱਲੋਂ, ਗੁਰਨਾਮ ਸਿੰਘ ਸੁਧਾਰਾ, ਬਖ਼ਸ਼ੀਸ਼ ਸਿੰਘ, ਵਿਜੇ ਕੁਮਾਰ ਗੱਖੜ ਅਤੇ ਬਲਬੀਰ ਸਿੰਘ ਕੰਬੋਜ ਨੇ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਕਾਰਨ ਪੈਨਸ਼ਨਰਾਂ ਨੂੰ ਮਿਲਦੀਆਂ ਸਹੂਲਤਾਂ ਇਕ-ਇਕ ਕਰਕੇ ਖੋਹੀਆਂ ਜਾ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੁਲਾਰਿਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਨੂੰ ਬਕਾਇਆ 18 ਫ਼ੀਸਦੀ ਮਹਿੰਗਾਈ ਭੱਤਾ ਜਾਰੀ ਕੀਤਾ ਜਾਵੇ, ਪੈਨਸ਼ਨ ਨੂੰ 2.59 ਦੇ ਫ਼ਾਰਮੂਲੇ ਅਨੁਸਾਰ ਮੁੜ ਰਿਵਾਈਜ਼ ਕੀਤਾ ਜਾਵੇ ਅਤੇ ਮੈਡੀਕਲ ਭੱਤੇ ਵਿਚ ਯੋਗ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ 17 ਜੂਨ ਦੀ ਜਲੰਧਰ ਕਨਵੈੱਨਸ਼ਨ ਨੂੰ ਕਾਮਯਾਬ ਬਣਾਉਣ ਵਾਸਤੇ ਫ਼ਿਰੋਜ਼ਪੁਰ, ਜ਼ੀਰਾ, ਤਲਵੰਡੀ ਭਾਈ ਅਤੇ ਮੱਲਾਂਵਾਲਾ ਖੇਤਰਾਂ ਤੋਂ ਵੱਡੀ ਗਿਣਤੀ ਵਿਚ ਪੈਨਸ਼ਨਰ ਸ਼ਾਮਲ ਹੋਣਗੇ। ਮੀਟਿੰਗ ਵਿਚ ਤਰਸੇਮ ਬੇਦੀ, ਗਿਆਨ ਸਿੰਘ, ਅਮਰਜੀਤ ਸਿੰਘ, ਜੁਗਿੰਦਰ ਸਿੰਘ, ਸੁੱਚਾ ਰਾਮ, ਰਾਮ ਗਣੇਸ਼, ਦੇਵ ਰਾਜ ਚਾਵਲਾ, ਜੀਤ ਸਿੰਘ, ਡਾ. ਪ੍ਰਦੀਪ ਰਾਣਾ, ਰਮੇਸ਼ ਭੱਟੀ, ਰਾਜੇਸ਼ ਕੁਮਾਰ, �ਮ ਪ੍ਰਕਾਸ਼, ਚੰਦਰ ਮੋਹਨ, ਤਿਰਲੋਕ ਸਿੰਘ, ਰਾਮ ਲਖਨ, ਜੋਗਿੰਦਰ ਸਿੰਘ, ਬਲਕਾਰ ਸਿੰਘ ਮਾੜੀ ਮੇਘਾ, ਸੁਰਜੀਤ ਸਿੰਘ, ਪਵਿੱਤਰ ਸਿੰਘ, ਅਨਿਲ ਸ਼ਰਮਾ, ਕਰਮ ਸਿੰਘ, ਕਿਰਨ ਕੁਮਾਰੀ, ਸਵਿੰਦਰਪਾਲ ਕੌਰ, ਨੰਦ ਲਾਲ ਅਤੇ ਸੁਖਦੇਵ ਸਿੰਘ ਸਮੇਤ ਹੋਰ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਆੜ ਹੇਠ ਅਧਿਆਪਕਾਂ ਤੋਂ ਗੈਰ-ਵਿੱਦਿਅਕ ਡਿਊਟੀਆਂ ਕਰਵਾਉਣ ਦਾ ਤਿੱਖਾ ਵਿਰੋਧ ਅਗਲੀ ਖ਼ਬਰ 17 ਲੱਖ ਟਨ ਯੂਰੀਆ ਦਰਾਮਦ ਕਰੇਗੀ ਸਰਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।