03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਪਿੰਡ ਖੰਬਾ ਤੋਂ 20 ਪਰਿਵਾਰ ਭਾਜਪਾ ’ਚ ਸ਼ਾਮਿਲ

ਅਜੀਤ ਡੈਸਕ 16-06-2026
ਮਮਦੋਟ, 15 ਜੂਨ ( ਰਾਜਿੰਦਰ ਸਿੰਘ ਹਾਂਡਾ)-ਜਿਵੇਂ- ਜਿਵੇਂ ਵਿਧਾਨਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਵੇਂ ਹੀ ਭਾਜਪਾ ਨੇ ਆਪਣਾ ਜਨ ਅਧਾਰ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ ਹੈ । ਪਿੰਡ ਖੰਬਾ ਵਿਖੇ 20 ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਜਿੰਨਾ ਦਾ ਭਾਜਪਾ ਆਗੂ ਅੰਗਰੇਜ਼ ਸਿੰਘ ਵੜਵਾਲ ਤੇ ਮੰਡਲ ਲੱਖੋ ਕੇ ਬਹਿਰਾਮ ਦੇ ਪ੍ਰਧਾਨ ਕਾਰਜ ਸਿੰਘ ਲੱਖੋ ਕੇ ਵਲੋਂ ਸਵਾਗਤ ਕੀਤਾ ਗਿਆ । ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਵਲੋਂ ਗੁਰਚਰਨ ਸਿੰਘ ਦੇ ਯਤਨਾਂ ਸਦਕਾ ਵੱਖ- ਵੱਖ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸਮੂਲੀਅਤ ਕੀਤੀ ਹੈ । ਸ਼ਾਮਿਲ ਹੋਣ ਵਾਲਿਆਂ ਵਿਚ ਸ਼ੇਰ ਸਿੰਘ, ਬਾਬਾ ਮਹਿੰਦਰ ਸਿੰਘ, ਗੁਰਮੀਤ ਸਿੰਘ, ਰਛਪਾਲ ਸਿੰਘ,,ਸਾਜਨਪ੍ਰੀਤ ਸਿੰਘ, ਸੁਰਜੀਤ ਸਿੰਘ, ਸਾਬਕਾ ਸਰਪੰਚ ਲਖਵਿੰਦਰ ਸਿੰਘ ਮੈਂਬਰ ਅੰਗਰੇਜ਼ ਸਿੰਘ, ਗਗਨਦੀਪ ਸਿੰਘ, ਰਮਨਦੀਪ ਸਿੰਘ, ਰਾਹੁਲ ਸਿੰਘ, ਲਵਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਸੰਦੀਪ ਸਿੰਘ ਗੁਰਪ੍ਰੀਤ ਸਿੰਘ,ਜਤਨ, ਵਰਿੰਦਰ ਕਪੂਰ ਮੋਹਿਤ ਸਿੰਘ, ਗਰਮੀਤ ਸਿੰਘ ਐਨ.ਆਰ. ਆਈ , ਸੰਦੀਪ ਸਿੰਘ ਸਮੇਤ ਹੋਰ ਵੀ ਪਿੰਡ ਵਾਸੀ ਮੌਜੂਦ ਸਨ ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਹਲਕਾ ਅਹੁਦੇਦਾਰਾਂ ਦਾ ਵਰਦੇਵ ਸਿੰਘ ਮਾਨ ਵਲੋਂ ਸਨਮਾਨ ਅਗਲੀ ਖ਼ਬਰ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਆੜ ਹੇਠ ਅਧਿਆਪਕਾਂ ਤੋਂ ਗੈਰ-ਵਿੱਦਿਅਕ ਡਿਊਟੀਆਂ ਕਰਵਾਉਣ ਦਾ ਤਿੱਖਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।