03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਹੈਰੋਇਨ ਸਮੇਤ ਇਕ ਕਾਬੂ- ਮਾਮਲਾ ਦਰਜ

ਅਜੀਤ ਡੈਸਕ 16-06-2026
ਫਿਰੋਜ਼ਪੁਰ, 15 ਜੂਨ (ਸੁਖਵਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਪੁਲਿਸ ਨੇ ਸ਼ਕਤੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਮੁਹਿੰਮ ਚਲਾਈ ਗਈ ਇਸ ਮੁਹਿੰਮ ਦੌਰਾਨ ਇੱਕ ਵਿਅਕਤੀ ਨੂੰ 6.32 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮਾ ਦਰਜ ਕੀਤਾ। ਜਾਣਕਾਰੀ ਦਿੰਦੇ ਹੋਏ ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਗੁਰਕੰਵਲਜੀਤ ਕੌਰ ਨੇ ਦੱਸਿਆ ਹੈ ਕਿ ਦੌਰਾਨ-ਏ-ਗਸ਼ਤ ਪੁਲਿਸ ਪਾਰਟੀ ਨੇ ਜਗੀਰਾ ਪੁੱਤਰ ਲਾਲ ਚੰਦ ਨੇੜੇ ਦੁਸਹਿਰਾ ਗਰਾਉਂਡ ਬਸਤੀ ਸ਼ੇਖਾਂਵਾਲੀ ਫਿਰੋਜ਼ਪੁਰ ਸ਼ਹਿਰ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤੇ ਤਲਾਸ਼ੀ ਦੌਰਾਨ 6.32 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ। ਪੁਲਿਸ ਨੇ ਦੱਸਿਆ ਹੈ ਕਿ ਇਹ ਚੈਕਿੰਗ ਨਿਰੰਤਰ ਜਾਰੀ ਰਹੇਗੀ ।
ਪਿਛਲੀ ਖ਼ਬਰ ਗੁਰਦੁਆਰਾ ਕਮੇਟੀ ਵਲੋਂ ਕੌਂਸਲਰ ਮਧੂ ਵੱਤਾ ਦਾ ਸਨਮਾਨ ਅਗਲੀ ਖ਼ਬਰ ਸੇਵਾ ਭਾਰਤੀ ਵਲੋਂ ਠੰਡੇ ਮਿੱਠੇ ਜਲ ਦੀ ਲਗਾਈ ਛਬੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।