26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਨੂੰ ਤੁਰੰਤ ਸਰਗਰਮ ਕੀਤਾ ਜਾਵੇ-ਸੁਖਬੀਰ ਸਿੰਘ

ਅਜੀਤ ਡੈਸਕ 17-06-2026
ਗੁਰੂਹਰਸਹਾਏ, 16 ਜੂਨ(ਕਪਿਲ ਕੰਧਾਰੀ)-ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਇਕ ਅਹਿਮ ਮੀਟਿੰਗ ਫੈਡਰੇਸ਼ਨ ਦੇ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਵਿਖੇ ਹੋਈ ਜਿਸ ਵਿਚ ਜਨਰਲ ਵਰਗ ਨਾਲ ਸਬੰਧਤ ਮੁੱਦਿਆਂ ਅਤੇ ਸੰਸਥਾ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸੁਖਬੀਰ ਸਿੰਘ ,ਸੰਦੀਪ ਸ਼ਰਮਾ,ਗੁਰਵਿੰਦਰ ਗੋਲਡੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਨੂੰ ਤੁਰੰਤ ਸਰਗਰਮ ਕੀਤਾ ਜਾਵੇ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਜਲਦ ਨਿਯੁਕਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਸੰਬਰ 2021 ਵਿਚ ਜਨਰਲ ਕੈਟਾਗਰੀ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ ਅਤੇ ਇਸ ਦੇ ਪਹਿਲੇ ਚੇਅਰਮੈਨ ਵਜੋਂ ਡਾ. ਨਵਜੋਤ ਦਾਹੀਆ ਨੂੰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਸਤੀਫ਼ਾ ਦੇਣ ਤੋਂ ਬਾਅਦ ਇਹ ਅਹੁਦਾ ਅਜੇ ਤੱਕ ਖਾਲੀ ਪਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਵਲੋਂ ਇਸ ਮਾਮਲੇ ਨੂੰ ਲੰਬੇ ਸਮੇਂ ਤੋਂ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਦੇ ਆਗੂ ਕਈ ਵਾਰ ਸਰਕਾਰ ਦੇ ਨੁਮਾਇੰਦਿਆਂ ਨੂੰ ਮਿਲ ਕੇ ਅਤੇ ਵੱਖ-ਵੱਖ ਮੰਚਾਂ ਰਾਹੀਂ ਕਮਿਸ਼ਨ ਨੂੰ ਮੁੜ ਚਾਲੂ ਕਰਨ ਅਤੇ ਚੇਅਰਮੈਨ ਦੀ ਨਿਯੁਕਤੀ ਕਰਨ ਦੀ ਮੰਗ ਕਰ ਚੁੱਕੇ ਹਨ, ਪਰ ਅਜੇ ਤੱਕ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ ਗਿਆ। ਸੁਖਬੀਰ ਸਿੰਘ,ਸੰਦੀਪ ਸ਼ਰਮਾ,ਗੁਰਵਿੰਦਰ ਗੋਲਡੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਹੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਨਾ ਕੀਤੀ ਗਈ ਤਾਂ ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਪੰਜਾਬ ਭਰ ਵਿਚ ਸੰਘਰਸ਼ ਦਾ ਐਲਾਨ ਕਰਨ ਲਈ ਮਜਬੂਰ ਹੋਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਨਰਲ ਵਰਗ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਵਾਲੇ ਆਗੂਆਂ ਦਾ ਲੋਕਤੰਤਰੀ ਢੰਗ ਨਾਲ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨਰਲ ਵਰਗ ਨਾਲ ਹੋ ਰਹੀ ਕਥਿਤ ਧੱਕੇਸ਼ਾਹੀ ਅਤੇ ਝੂਠੇ ਪਰਚਿਆਂ ਦੇ ਮਾਮਲਿਆਂ ਦੀ ਵੀ ਫੈਡਰੇਸ਼ਨ ਵਲੋਂ ਨਿੰਦਾ ਕੀਤੀ ਜਾਂਦੀ ਹੈ। ਉਨ੍ਹਾਂ ਸਮੁੱਚੇ ਜਨਰਲ ਵਰਗ ਨੂੰ ਆਪਣੇ ਹੱਕਾਂ ਲਈ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜਲਦੀ ਹੀ ਪੰਜਾਬ ਪੱਧਰ ’ਤੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਕੇ ਅਗਲੇ ਕਾਰਜਕ੍ਰਮ ਦਾ ਐਲਾਨ ਕੀਤਾ ਜਾਵੇਗਾ।ਸੁਖਬੀਰ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਸੱਤਾਧਾਰੀ ਵਿਧਾਇਕਾਂ ਨੂੰ ਜਨਰਲ ਵਰਗ ਨਾਲ ਜੁੜੇ ਮੁੱਦਿਆਂ ਬਾਰੇ ਆਪਣਾ ਸਪੱਸ਼ਟ ਰੁਖ ਜਨਤਾ ਸਾਹਮਣੇ ਰੱਖਣਾ ਚਾਹੀਦਾ ਹੈ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਕੰਮ ਪੂਰੀ ਲਗਨ ਤੇ ਇਮਾਨਦਾਰੀ ਨਾਲ ਨਪੇਰੇ ਚਾੜ੍ਹਿਆ ਜਾਵੇ : ਵਧੀਕ ਜ਼ਿਲ੍ਹ... ਅਗਲੀ ਖ਼ਬਰ ਸਰਕਾਰ ਤੇ ਪ੍ਰਸ਼ਾਸਨ ਦੀ ਅਣਦੇਖੀ ਕਾਰਨ ਹਬੀਬ ਕੇ ਬੰਨ੍ਹ ਦੀ ਖਸਤਾ ਹਾਲਤ ਨੇ ਵਧਾਈ ਸ਼ਹਿਰ ਵਾਸੀਆਂ ਦੀ ਚਿੰਤਾ * ਬਰਸਾਤਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।