30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਕੈਂਟ ਬੋਰਡ ਸਟੇਡੀਅਮ ਵਿਖੇ 21 ਨੂੰ ਮਨਾਇਆ ਜਾਵੇਗਾ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ - ਡੀ. ਸੀ.

ਅਜੀਤ ਡੈਸਕ 18-06-2026
ਫ਼ਿਰੋਜ਼ਪੁਰ, 17 ਜੂਨ (ਸੁਖਵਿੰਦਰ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ ਨੂੰ ਸਵੇਰੇ 6 ਤੋਂ 7 ਵਜੇ ਤੱਕ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੈਂਟ ਬੋਰਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਜਿਸ ਦਾ ਥੀਮ ‘ਸਿਹਤਮੰਦ ਉਮਰ ਲਈ ਯੋਗ’ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਯੋਗ ਸੰਸਥਾਵਾਂ ਦੇ ਮੁਖੀਆਂ ਅਤੇ ਐਨ.ਜੀ.ਓਜ਼ ਦੇ ਨੁਮਾਂਇੰਦਿਆਂ ਨਾਲ ਵਰਚੂਅਲ ਮੀਟਿੰਗ ਕਰਕੇ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਯੋਗ ਦੇ ਸਰੀਰਕ ਅਤੇ ਮਾਨਸਿਕ ਲਾਭਾਂ ਬਾਰੇ ਜਾਣੂ ਕਰਵਾਇਆ ਜਾ ਸਕੇ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਜ਼ਿਲ੍ਹਾ ਆਯੁਰਵੈਦਿਕ ਅਤੇ ਯੁਨਾਨੀ ਅਫ਼ਸਰ ਡਾ. ਰੁਪਿੰਦਰਦੀਪ ਕੌਰ ਗਿੱਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ, ਅੰਤਰਰਾਸ਼ਟਰੀ ਯੋਗ ਦਿਵਸ ਦੇ ਨੋਡਲ ਅਫ਼ਸਰ ਡਾ. ਰਾਕੇਸ਼ ਗਰੋਵਰ, ਡਾ. ਸੁਮਿਤ ਮੋਂਗਾ, ਜ਼ਿਲ੍ਹੇ ਦੀਆਂ ਯੋਗ ਸੰਸਥਾਵਾਂ ਦੇ ਮੁਖੀਆਂ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਸਕੂਲਾਂ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਅਤੇ ਗੈਂਗਸਟਰਾਂ ’ਤੇ ਵਾਰ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।