30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਫਿਰੋਜ਼ਪੁਰ ਦੇ ਨਵੇਂ ਇਲੈਕਸ਼ਨ ਤਹਿਸੀਲਦਾਰ ਦੀਪਕ ਕੁਮਾਰ ਦਾ ਨਿੱਘਾ ਸਵਾਗਤ

ਅਜੀਤ ਡੈਸਕ 18-06-2026
ਫਿਰੋਜ਼ਪੁਰ, 17 ਜੂਨ (ਸੁਖਵਿੰਦਰ ਸਿੰਘ)–ਜ਼ਿਲ੍ਹਾ ਫਿਰੋਜ਼ਪੁਰ ਵਿਖੇ ਨਵ-ਨਿਯੁਕਤ ਇਲੈਕਸ਼ਨ ਤਹਿਸੀਲਦਾਰ ਦੀਪਕ ਕੁਮਾਰ ਵਲੋਂ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ।ਇਸ ਮੌਕੇ ਵਰੁਣ ਕੁਮਾਰ (ਐੱਮ.ਡੀ.) ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਅਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਵਲੋਂ ਬੁੱਕਾ ਭੇਂਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਵਰੁਣ ਕੁਮਾਰ ਨੇ ਕਿਹਾ ਕਿ ਦੀਪਕ ਕੁਮਾਰ ਦੀ ਨਿਯੁਕਤੀ ਨਾਲ ਚੋਣ ਪ੍ਰਬੰਧਨ ਅਤੇ ਪ੍ਰਸ਼ਾਸਨਿਕ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਲੋਕਾਂ ਦੇ ਵਿਸ਼ਵਾਸ ‘ਤੇ ਖਰਾ ਉਤਰਣਗੇ। ਇਸ ਮੌਕੇ ਦੀਪਕ ਕੁਮਾਰ ਨੂੰ ਉਨ੍ਹਾਂ ਦੇ ਨਵੇਂ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਸਫਲ ਭਵਿੱਖ ਦੀ ਕਾਮਨਾ ਵੀ ਕੀਤੀ ਗਈ। ਸਮਾਗਮ ਦੌਰਾਨ ਜਨਰਲ ਸਕੱਤਰ ਅਮਨ ਸ਼ਰਮਾ ਸਮੇਤ ਹੋਰ ਸਾਥੀ ਵੀ ਮੌਜੂਦ ਰਹੇ ਅਤੇ ਸਾਰਿਆਂ ਨੇ ਮਿਲ ਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।ਇਸ ਮੌਕੇ ਹਾਜ਼ਰ ਆਗੂਆਂ ਨੇ ਕਿਹਾ ਕਿ ਆਪਸੀ ਸਹਿਯੋਗ ਅਤੇ ਤਾਲਮੇਲ ਨਾਲ ਜ਼ਿਲ੍ਹੇ ਵਿਚ ਪ੍ਰਸ਼ਾਸਨਿਕ ਕਾਰਜ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਣਗੇ। ਜਿਸ ਦਾ ਲਾਭ ਆਮ ਲੋਕਾਂ ਨੂੰ ਵੀ ਮਿਲੇਗਾ।
ਪਿਛਲੀ ਖ਼ਬਰ ਅੰਮ੍ਰਿਤਸਰ ਸਟੇਸ਼ਨ ਜਲਦੀ ਖ਼ਰਾਬ ਹੋਣ ਵਾਲੇ ਫਲਾਂ ਦੀ ਬੁਕਿੰਗ ਦਾ ਪ੍ਰਮੁੱਖ ਕੇਂਦਰ ਬਣ ਕੇ ਉੱਭਰਿਆ ਅਗਲੀ ਖ਼ਬਰ ਸਰਕਾਰੀ ਸਕੂਲਾਂ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।