15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਚਾਰ ਗ੍ਰਾਮ ਹੈਰੋਇਨ ਸਮੇਤ ਦੋ ਕਾਬੂ, ਮਾਮਲਾ ਦਰਜ

ਅਜੀਤ ਡੈਸਕ 20-06-2026
ਫ਼ਿਰੋਜ਼ਪੁਰ, 19 ਜੂਨ (ਸੁਖਵਿੰਦਰ ਸਿੰਘ)-ਸਿਟੀ ਥਾਣਾ ਫਿਰੋਜ਼ਪੁਰ ਵਿਚ ਚਾਰ ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਅਤੇ ਇਕ ਔਰਤ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕਦਮਾ ਦਰਜ ਕੀਤਾ। ਪੁਲਿਸ ਨੇ ਦੱਸਿਆ ਹੈ ਕਿ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸ਼ੇਖਾਂ ਵਾਲੀ ਬਸਤੀ ਕੋਲ ਪਹੁੰਚੀ ਤਾਂ ਉੱਥੇ ਇਕ ਸ਼ੱਕੀ ਵਿਅਕਤੀ ਅਤੇ ਇਕ ਔਰਤ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ ਪੁਲਿਸ ਨੇ ਕਾਬੂ ਕੀਤੀ ਰਾਣੀ ਪਤਨੀ ਹੰਸ ਰਾਜ ਵਾਸੀ ਬਸਤੀ ਸ਼ੇਖਾਂ ਵਾਲੀ ਫਿਰੋਜ਼ਪੁਰ ਸ਼ਹਿਰ ਅਤੇ ਗੌਤਮ ਪੁੱਤਰ ਰਵੀ ਵਾਸੀ ਗਲੀ ਲਾਲ ਕੁੜਤੀ ਕੈਂਟ ਫਿਰੋਜ਼ਪੁਰ ਨੂੰ ਚਾਰ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ।
ਪਿਛਲੀ ਖ਼ਬਰ ਬਹਾਦਰ ਕੇ ਰਜ਼ਬਾਹੇ ਵਿਚ ਪਿਆ ਪਾੜ, ਝੋਨਾ, ਮੱਕੀ ਅਤੇ ਸਬਜ਼ੀਆਂ ਦੀ ਹੋਈ ਬਰਬਾਦੀ ਅਗਲੀ ਖ਼ਬਰ ਪੰਚਾਇਤ ਵਿਭਾਗ ਦੀ ਅਫ਼ਸਰਸ਼ਾਹੀ ਅਤੇ ਸਰਕਾਰ ਨੇ ਨਰੇਗਾ ਮੁਲਾਜ਼ਮਾਂ ਨਾਲ ਕੀਤੀ ਵਾਅਦਾ ਖਿਲਾਫੀ ਨੂੰ ਲੈ ਕੇ ਦਿੜ੍ਹਬਾ ਮੰਡੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।