29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਜੰਡਵਾਲਾ ਵਿਖੇ ਮਜ਼ਦੂਰਾਂ ਦੀ ਮੀਟਿੰਗ, ਪੰਜ-ਪੰਜ ਮਰਲੇ ਪਲਾਟਾਂ ਸਬੰਧੀ ਧਰਨਾ ਫਿਲਹਾਲ ਮੁਲਤਵੀ

ਅਜੀਤ ਡੈਸਕ 24-06-2026
ਗੁਰੂਹਰਸਹਾਏ, 23 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਦੇ ਨਾਲ ਲੱਗਦੇ ਪਿੰਡ ਜੰਡਵਾਲਾ ਦੇ ਵਾਲਮੀਕ ਮੰਦਰ ਵਿਖੇ ਸਮੂਹ ਮਜ਼ਦੂਰ ਭਾਈਚਾਰੇ ਦੀ ਮੀਟਿੰਗ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਬਲਾਕ ਸਕੱਤਰ ਤੇ ਸੂਬਾ ਮੈਂਬਰ ਬਿੱਕਰ ਸਿੰਘ ਮੋਠਾਂਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਬਲਾਕ ਆਗੂ ਰਜਿੰਦਰ ਸਿੰਘ ਰਾਜਾ, ਗੁਰਸੇਵਕ ਸਿੰਘ ਸਮੇਤ ਹੋਰ ਸਾਥੀ ਹਾਜ਼ਰ ਸਨ। ਮੀਟਿੰਗ ਵਿਚ ਸਰਪੰਚ, ਪੰਚਾਇਤ ਮੈਂਬਰਾਂ ਅਤੇ ਪੰਚਾਇਤ ਸਕੱਤਰ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰਾਨ ਪੰਚਾਇਤ ਵਲੋਂ ਪੰਜ-ਪੰਜ ਮਰਲੇ ਪਲਾਟਾਂ ਸਬੰਧੀ ਪਾਸ ਕੀਤੇ ਮਤੇ ਦੀ ਕਾਪੀ ਮਜ਼ਦੂਰ ਆਗੂਆਂ ਨੂੰ ਸੌਂਪੀ ਗਈ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਜਲਦ ਹੀ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਯੋਗ ਅਤੇ ਲੋੜਵੰਦ ਪਰਿਵਾਰਾਂ ਦੇ ਨਾਂ ਪਲਾਟ ਅਲਾਟ ਕੀਤੇ ਜਾਣਗੇ। ਬਿੱਕਰ ਸਿੰਘ ਮੋਠਾਂਵਾਲਾ ਨੇ ਕਿਹਾ ਕਿ ਪੰਚਾਇਤ ਦੇ ਭਰੋਸੇ ਨੂੰ ਦੇਖਦੇ ਹੋਏ ਪਲਾਟਾਂ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਧਰਨਾ ਫਿਲਹਾਲ ਮੁਲਤਵੀ ਕੀਤਾ ਜਾਂਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪੰਚਾਇਤ ਆਪਣੇ ਵਾਅਦਿਆਂ ’ਤੇ ਖਰੀ ਨਾ ਉਤਰੀ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਮੁੜ ਸ਼ੁਰੂ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰੀਵੀਜ਼ਨ ਲਈ ਈ-ਮੇਲ ਆਈਡੀ, ਹੈਲਪਲਾਈਨ ਅਤੇ ਲੈਂਡਲਾਈਨ ਨੰਬਰ ਜਾਰੀ ਅਗਲੀ ਖ਼ਬਰ ਲਿਬਾਸ ਰੈਡੀਮੇਡ ਸ਼ੋਅਰੂਮ ’ਤੇ ਦੋ ਮੋਟਰਸਾਈਕਲ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਕੀਤੀ ਦਿਨ-ਦਿਹਾੜੇ ਫਾਇਰਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।