29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸ਼੍ਰੋਮਣੀ ਅਕਾਲੀ ਦਲ ਨੇ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਸਰਕਲ ਪ੍ਰਧਾਨਾਂ ਦੀ ਕੀਤੀ ਨਿਯੁਕਤੀ

ਅਜੀਤ ਡੈਸਕ 24-06-2026
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਮਿਹਨਤੀ, ਵਫ਼ਾਦਾਰ ਅਤੇ ਸਮਰਪਿਤ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਦਿਆਂ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵੱਖ-ਵੱਖ ਸਰਕਲਾਂ ਲਈ ਨਵੇਂ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜੁਗਿੰਦਰ ਸਿੰਘ ਜਿੰਦੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ਼ਹਿਰੀ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਦੀ ਸਹਿਮਤੀ ਨਾਲ ਇਨ੍ਹਾਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ । ਨਵ-ਨਿਯੁਕਤ ਸਰਕਲ ਪ੍ਰਧਾਨਾਂ ਵਿਚ ਸਰਕਲ ਗੱਟੀਆਂ ਤੋਂ ਹਰਜੀਤ ਸਿੰਘ, ਸਰਕਲ ਬਾਰੇ ਕੇ ਤੋਂ ਹਰਜਿੰਦਰ ਸਿੰਘ, ਸਰਕਲ ਖਾਈ ਫੇਮੇ ਕੇ ਤੋਂ ਬਲਕਰਨ ਸਿੰਘ, ਸਰਕਲ ਪੱਲਾ ਮੇਘਾ ਤੋਂ ਗੁਰਨੈਬ ਸਿੰਘ, ਸਰਕਲ ਸੋਢੇਵਾਲਾ ਤੋਂ ਹਰਪਾਲ ਸਿੰਘ, ਸਰਕਲ ਕੋਤਵਾਲ ਤੋਂ ਬਲਵਿੰਦਰ ਸਿੰਘ, ਸਰਕਲ ਬਸਤੀ ਰਾਮ ਲਾਲ ਤੋਂ ਲਖਬੀਰ ਸਿੰਘ, ਸਰਕਲ ਰੁਕਨੇਵਾਲਾ ਤੋਂ ਦਰਸ਼ਨ ਸਿੰਘ, ਸਰਕਲ ਆਰਿਫ ਕੇ ਤੋਂ ਬਲਰਾਜ ਸਿੰਘ ਅਤੇ ਸਰਕਲ ਕਮਾਲਾ ਬੋਦਲਾ ਤੋਂ ਹਰਜਿੰਦਰ ਸਿੰਘ ਸ਼ਾਮਲ ਹਨ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਜੁਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਪਾਰਟੀ ਨੇ ਹਮੇਸ਼ਾ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਸਨਮਾਨ ਅਤੇ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਵੇਂ ਅਹੁਦੇਦਾਰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ਤੱਕ ਲੈ ਕੇ ਜਾਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਟੀਮ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਫਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਨੂੰ ਜਨ-ਅਧਾਰ ਵਧਾਉਣ ਵਿਚ ਮਦਦ ਮਿਲੇਗੀ। ਨਵ-ਨਿਯੁਕਤ ਅਹੁਦੇਦਾਰਾਂ ਨੇ ਵੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਗੁਰੂਹਰਸਹਾਏ ਵਿਖੇ ਧਰਨਾ ਦੂਜੇ ਦਿਨ ਵੀ ਜਾਰੀ, ਕਮਿਊਨਟੀ ਹੈਲਥ ਅਫ਼ਸਰਾਂ ਅਤੇ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਕੰਮਕਾਜ ਮੁਕੰ... ਅਗਲੀ ਖ਼ਬਰ ਡੀਜ਼ਲ ਸ਼ੈੱਡ ਲੁਧਿਆਣਾ ਵਿਚ ਆਧੁਨਿਕੀਕਰਨ ਵੱਲ ਇਕ ਹੋਰ ਕਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।