28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਕਰਾਰ

ਅਜੀਤ ਡੈਸਕ 25-06-2026
ਗੁਰੂਹਰਸਹਾਏ, 24 ਜੂਨ (ਕਪਿਲ ਕੰਧਾਰੀ)-5 ਜੁਲਾਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਤੀਜੇ ਦਿਨ ਬੁੱਧਵਾਰ ਨੂੰ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਤਕਰਾਰ ਹੋ ਗਈ। ਜਾਣਕਾਰੀ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਐੱਸ.ਡੀ.ਐਮ. ਦਫ਼ਤਰ ਪਹੁੰਚੇ ਹੋਏ ਸਨ। ਇਸ ਦੌਰਾਨ ਅਕਾਲੀ ਦਲ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਉਮੀਦਵਾਰਾਂ ਅਤੇ ਸਮਰਥਕਾਂ ਨੂੰ ਅੰਦਰ ਜਾਣ ਤੋਂ ਰੋਕਿਆ ਜਾ ਰਿਹਾ ਸੀ, ਜਿਸ ਕਾਰਨ ਮੌਕੇ ’ਤੇ ਤਣਾਅ ਵਾਲੀ ਸਥਿਤੀ ਪੈਦਾ ਹੋ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਭਾਜਪਾ ਆਗੂ ਦੀਪਕ ਸ਼ਰਮਾ ਨੇ ਪੁਲਿਸ ਅਤੇ ਪ੍ਰਸ਼ਾਸਨ ’ਤੇ ਪੱਖਪਾਤ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਮੁੱਖ ਗੇਟਾਂ ’ਤੇ ਬੈਰੀਕੇਡ ਲਗਾ ਕੇ ਆਮ ਲੋਕਾਂ ਅਤੇ ਸਮਰਥਕਾਂ ਦੀ ਆਵਾਜਾਈ ਨੂੰ ਸਿਮਤ ਕੀਤਾ ਗਿਆ ਸੀ। ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਪਰਿਸਰ ਦੇ ਅੰਦਰ ਖੜ੍ਹੇ ਇਕ ਵਾਹਨ ਸਬੰਧੀ ਸ਼ੱਕ ਪੈਦਾ ਹੋਇਆ, ਜਿਸ ਬਾਰੇ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਜਾਂਚ ਦੀ ਮੰਗ ਕੀਤੀ। ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਆਮ ਲੋਕਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਸੀ ਤਾਂ ਸੰਬੰਧਿਤ ਵਾਹਨ ਨੂੰ ਅੰਦਰ ਕਿਵੇਂ ਆਉਣ ਦਿੱਤਾ ਗਿਆ। ਵਿਰੋਧੀ ਧਿਰ ਦੇ ਆਗੂਆਂ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੀ ਅਪੀਲ ਕੀਤੀ। ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਤੱਕ ਪਹੁੰਚਣ ਤੋਂ ਬਾਅਦ ਐੱਸ.ਪੀ. (ਡੀ) ਮਨਜੀਤ ਸਿੰਘ ਮੌਕੇ ’ਤੇ ਪਹੁੰਚੇ ਅਤੇ ਦੋਵਾਂ ਧਿਰਾਂ ਨਾਲ ਗੱਲਬਾਤ ਕਰਕੇ ਸਥਿਤੀ ਨੂੰ ਸ਼ਾਂਤ ਕੀਤਾ। ਇਸ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਮੁੜ ਸ਼ਾਂਤੀਪੂਰਵਕ ਢੰਗ ਨਾਲ ਸ਼ੁਰੂ ਕਰਵਾ ਦਿੱਤੀ ਗਈ।
ਪਿਛਲੀ ਖ਼ਬਰ ਫ਼ਿਰੋਜ਼ਪੁਰ ’ਚ ਦਾਜ ਦੀ ਖ਼ਾਤਰ ਵਿਆਹੁਤਾ ਦੀ ਕੁੱਟਮਾਰ ਪਤੀ ’ਤੇ ਸੱਸ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਗੁਰੂਹਰਸਹਾਏ ਨਗਰ ਕੌਂਸਲ ਚੋਣਾਂ- 27 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ, ਕੱਲ੍ਹ ਹੈ ਆਖ਼ਰੀ ਤਾਰੀਖ਼ ਰਿਟਰਨਿੰਗ ਅਫ਼ਸਰ-ਹਰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।