03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ

ਅਜੀਤ ਡੈਸਕ 27-06-2026
ਫ਼ਿਰੋਜ਼ਪੁਰ, 26 ਜੂਨ (ਕੁਲਬੀਰ ਸਿੰਘ ਸੋਢੀ)-ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪੰਜਾਬ (ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪਸ਼ੂ ਪਾਲਨ ’ਤੇ ਮੱਛੀ ਪਾਲਨ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ, ਜ਼ਿਲ੍ਹਾ, ਹਲਕਾ ’ਤੇ ਬਲਾਕ ਕੋਆਰਡੀਨੇਟਰਾਂ ਅਤੇ ਵਲੰਟੀਅਰਾਂ ਦੇ ਨਾਲ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਵਿਧਾਇਕ ਰਣਬੀਰ ਭੁੱਲਰ, ਵਿਧਾਇਕ ਨਰੇਸ਼ ਕਟਾਰੀਆ, ਵਿਧਾਇਕ ਫ਼ੌਜਾ ਸਿੰਘ ਸਰਾਰੀ, ਡੀ.ਸੀ ਦੀਪ ਸ਼ਿਖਾ ਸ਼ਰਮਾ ਅਤੇ ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ, ਮਾਲਵਾ ਜ਼ੋਨ ਇੰਚਾਰਜ ਜਸਪਿੰਦਰ ਸਿੰਘ ਚਹਿਲ, ਜ਼ਿਲ੍ਹਾ ਕੋਆਰਡੀਨੇਟਰ ਹਰਜਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਜੰਗ ਵਿਚ ਅਸੀਂ ਸਾਰਿਆਂ ਨੇ ਭਾਗੀਦਾਰੀ ਕਰਕੇ ਇਸ ਬੁਰਾਈ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਲੜਾਈ ਲੜਨੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿਚ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕੋਆਰਡੀਨੇਟਰਾਂ, ਹਲਕਾ ਇੰਚਾਰਜਾਂ ਸਮੇਤ ਸਿਵਲ ’ਤੇ ਪੁਲਿਸ ਅਧਿਕਾਰੀਆਂ ਦੇ ਕੰਮ ਦੀ ਸਰਾਹਨਾ ਕੀਤੀ ’ਤੇ ਇਸ ਮੁਹਿੰਮ ਨੂੰ ਹੋਰ ਸਫਲਤਾ ਵਲੋਂ ਲਿਜਾਉਣ ਅਤੇ ਤੇਜ਼ ਕਰਨ ਲਈ ਦੀ ਅਪੀਲ ਵੀ ਕੀਤੀ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਜਿੱਥੇ ਨਸ਼ਾ ਵੇਚਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਲਾਖ਼ਾਂ ਪਿੱਛੇ ਪਹੁੰਚਾ ਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ, ਉੱਥੇ ਹੀ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਪਿੰਡ-ਪਿੰਡ ਸਟੇਡੀਅਮਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਜਾ ਕੋਈ ਵੀ ਵਿਅਕਤੀ ਉਨ੍ਹਾਂ ਦੇ ਧਿਆਨ ਵਿਚ ਆਉਂਦਾ ਹੈ ਜੋ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ’ਤੇ ਉਸ ਦੀ ਪਹਿਚਾਣ ਵੀ ਗੁਪਤ ਰੱਖੀ ਜਾਵੇਗੀ। ਮੰਤਰੀ ਖੁੱਡਿਆਂ ਨੇ ਸਮਾਜ ਸੇਵੀ ਸੰਸਥਾਵਾਂ, ਐਨ.ਜੀ.ਓਜ ਆਦਿ ਨੂੰ ਸਿਵਲ ’ਤੇ ਪੁਲਿਸ ਪ੍ਰਸ਼ਾਸਨ ਨਾਲ ਆਪਸੀ ਤਾਲਮੇਲ ਕਰਕੇ ਨਸ਼ਾ ਖ਼ਤਮ ਕਰਨ ਦੀ ਮੁਹਿੰਮ ਵਿਚ ਹਿੱਸਾ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ, ਐੱਸ.ਡੀ.ਐੱਮ ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐੱਸ.ਡੀ.ਐੱਮ ਜ਼ੀਰਾ ਸੂਰਜ ਕੁਮਾਰ, ਹਲਕਾ ਫ਼ਿਰੋਜ਼ਪੁਰ ਸ਼ਹਿਰ ਦੇ ਕੋਆਰਡੀਨੇਟਰ ਸ੍ਰੀਮਤੀ ਅਮਨਦੀਪ ਕੌਰ, ਜ਼ਿਲ੍ਹਾ ਵਾਈਸ ਪ੍ਰਧਾਨ ਗੁਰਨਾਮ ਚੰਦੜ੍ਹ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ.ਬਲਵਿੰਦਰ ਸਿੰਘ ਸਮੇਤ ਸਿਵਲ ’ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋ ਇਲਾਵਾ ਜ਼ਿਲ੍ਹਾ ’ਤੇ ਬਲਾਕ ਕੁਆਰਡੀਨੇਟਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੋ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਉਪਰਾਲੇ ਨਾਲ 10 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸਫ਼ਲਤਾਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।