03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸੁਲਹਾਣੀ ਵਿਖੇ ਡਰੇਨ ਦੇ ਨਵੇਂ ਪੁਲ ਦਾ ਨਿਰਮਾਣ ਸ਼ੁਰੂ

ਅਜੀਤ ਡੈਸਕ 27-06-2026
ਤਲਵੰਡੀ ਭਾਈ, 26 ਜੂਨ (ਕੁਲਜਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਪਿੰਡ ਸੁਲਾਣੀ ਨਿਵਾਸੀਆਂ ਦੀ ਚਿਰਕੋਣੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਸੁਲਾਣੀ ਤੋਂ ਜੋਈਆਂ ਵਾਲਾ ਨੂੰ ਜਾਂਦੀ ਸੜਕ ਉੱਪਰ ਨਵੇਂ ਪੁਲ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿਸ ਦਾ ਨਿਰਮਾਣ ਆਰੰਭ ਹੋ ਗਿਆ। ਨਿਰਮਾਣ ਕਾਰਜ ਆਰੰਭ ਕਰਵਾਉਣ ਮੌਕੇ ਸਰਪੰਚ ਕੁਲਵਿੰਦਰ ਸਿੰਘ ਨਾਗੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਪੁਲ ਨਾ ਹੋਣ ਕਾਰਨ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਹੁਣ ਨਵਾਂ ਪੁਲ ਬਣਨ ਨਾਲ ਆਵਾਜਾਈ ਨੂੰ ਲੈ ਕੇ ਰਾਹਤ ਪ੍ਰਾਪਤ ਹੋਵੇਗੀ। ਉਨ੍ਹਾਂ ਇਸ ਪੁਲ ਨੂੰ ਮਨਜ਼ੂਰੀ ਲਈ ਹਲਕਾ ਵਿਧਾਇਕ ਰਜਨੀਸ਼ ਦਹੀਆ ਦਾ ਧੰਨਵਾਦ ਕੀਤਾ। ਇਸ ਮੌਕੇ ਐਡਵੋਕੇਟ ਤੀਰਥ ਸਿੰਘ, ਬਲਜੀਤ ਸਿੰਘ ਪੰਚ, ਬਲਰਾਜ ਸਿੰਘ ਪੰਚ, ਕੁਲਦੀਪ ਸਿੰਘ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ ਨੰਬਰਦਾਰ, ਮਨਿੰਦਰਪਾਲ ਸਿੰਘ ਜਟਾਣਾ, ਜਸਵਿੰਦਰ ਸਿੰਘ ਜਟਾਣਾ, ਭੋਲਾ ਸਿੰਘ, ਤਰਨਜੀਤ ਸਿੰਘ, ਸਿਮਰਨਜੀਤ ਸਿੰਘ ਜਟਾਣਾ ਆਦਿ ਪਤਵੰਤੇ ਮੌਜੂਦ ਸਨ।
ਪਿਛਲੀ ਖ਼ਬਰ ਏ.ਡੀ.ਸੀ. ਨੇ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਅਗਲੀ ਖ਼ਬਰ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੜ-ਖੜਾਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।