04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਨਿਯੁਕਤ ਕੀਤੇ ਨਵੇਂ ਸਰਕਲ ਪ੍ਰਧਾਨ

ਅਜੀਤ ਡੈਸਕ 27-06-2026
ਫ਼ਿਰੋਜ਼ਪੁਰ, 26 ਜੂਨ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਐੱਸ.ਸੀ.ਵਿੰਗ) ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵੱਖ-ਵੱਖ ਸਰਕਲਾਂ ਲਈ ਨਵੇਂ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ। ਇਹ ਨਿਯੁਕਤੀਆਂ ਸ਼੍ਰੋਮਣੀ ਅਕਾਲੀ ਦਲ ਫ਼ਿਰੋਜ਼ਪੁਰ ਸ਼ਹਿਰੀ ਦੇ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ, ਜ਼ਿਲ੍ਹਾ ਪ੍ਰਧਾਨ ਨਵਨੀਤ ਕੁਮਾਰ ਗੋਰਾ, ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਅਤੇ ਹਲਕਾ ਪ੍ਰਧਾਨ (ਐੱਸ.ਸੀ. ਵਿੰਗ) ਮਨੋਹਰ ਲਾਲ ਦੀ ਅਗਵਾਈ ਹੇਠ ਕੀਤੀਆਂ ਗਈਆਂ। ਨਵ-ਨਿਯੁਕਤ ਸਰਕਲ ਪ੍ਰਧਾਨਾਂ ਵਿਚ ਵਿਸ਼ਾਲ ਗਿੱਲ ਨੂੰ ਸਰਕਲ ਨੰਬਰ 1, ਐਡਵੋਕੇਟ ਰਾਹੁਲ ਹੰਸ ਨੂੰ ਸਰਕਲ ਨੰਬਰ 2, ਵਿਸ਼ਾਲ ਗਿੱਲ ਨੂੰ ਸਰਕਲ ਨੰਬਰ 3, ਜਗਤਾਰ ਸਿੰਘ ਨੂੰ ਸਰਕਲ ਨੰਬਰ 4, ਕੁਲਵਿੰਦਰ ਸਿੰਘ ਗੱਬਰ ਨੂੰ ਸਰਕਲ ਨੰਬਰ 8, ਵਿਜੇ ਕੰਡੇ ਵਾਲਾ ਨੂੰ ਸਰਕਲ ਨੰਬਰ 9, ਵਰਿੰਦਰ ਵਿਕੀ ਨੂੰ ਸਰਕਲ ਨੰਬਰ 10 ਅਤੇ ਕਵੀ ਨੂੰ ਸਰਕਲ ਨੰਬਰ 14 ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸੁਖਪਾਲ ਸਿੰਘ ਨੰਨੂ ਅਤੇ ਨਵਨੀਤ ਕੁਮਾਰ ਗੋਰਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਮਿਹਨਤੀ, ਵਫ਼ਾਦਾਰ ਅਤੇ ਸਮਰਪਿਤ ਵਰਕਰਾਂ ਨੂੰ ਹਮੇਸ਼ਾ ਬਣਦਾ ਮਾਣ-ਸਨਮਾਨ ਦਿੰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਵਿਚ ਯੋਗਦਾਨ ਪਾਉਣ ਵਾਲੇ ਹਰ ਸਾਥੀ ਦੀ ਕਦਰ ਕੀਤੀ ਜਾਂਦੀ ਹੈ ਅਤੇ ਭਵਿੱਖ ਵਿਚ ਵੀ ਪਾਰਟੀ ਨੂੰ ਸਮਰਪਿਤ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾਂਦੀਆਂ ਰਹਿਣਗੀਆਂ। ਇਸ ਮੌਕੇ ਨਵੇਂ ਨਿਯੁਕਤ ਕੀਤੇ ਸਰਕਲ ਪ੍ਰਧਾਨਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਵਲੋਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਕਲਸੀ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਕਲਸੀ, ਕੁਲਦੀਪ ਸਿੰਘ ਗੋਲ ਬਾਗ਼, ਦੇਸ ਰਾਜ, ਪੰਮਾ ਅਲੀ ਕੇ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ’ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਅਤੇ ਆੜ੍ਹਤੀਏ ਵਿਚਾਲੇ ਵਿਵਾਦ ਦੇ ਚੱਲਦੇ ਕਿਸਾਨਾਂ ਨੇ ਮੁੜ ਲਾਇਆ ਝੋਨਾ ਅਗਲੀ ਖ਼ਬਰ ਵਿਧਾਇਕ ਨਰੇਸ਼ ਕਟਾਰੀਆ ਵਲੋਂ ਰਾਸ਼ਨ ਕਿੱਟਾਂ ਵੰਡਣ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।