07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਹੈਰੋਇਨ ਸਮੇਤ 3 ਵਿਅਕਤੀ ਕਾਬੂ

ਅਜੀਤ ਡੈਸਕ 30-06-2026
ਫ਼ਾਜ਼ਿਲਕਾ, 29 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਰਾਜੇਸ਼ ਸਾਂਗਵਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਕੱਚਾ ਰਸਤਾ ਰਾਜੀਵ ਨਗਰ ਕੰਧਵਾਲਾ ਰੋੜ ਅਬੋਹਰ ਕੋਲ ਮੌਜੂਦ ਸੀ ਤਾਂ ਸਾਹਮਣੇ ਤੋਂ 3 ਵਿਅਕਤੀ ਆਉਂਦੇ ਦਿਖਾਈ ਦਿੱਤੇ। ਪੁਲਿਸ ਨੂੰ ਦੇਖ ਕੇ ਉਹ ਆਪਣੇ ਹੱਥ ਵਿਚ ਫੜੀ ਚੀਜ਼ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਨੇ ਹਰਦੀਪ ਸਿੰਘ ਉਰਫ਼ ਕਾਕਾ ਪੁੱਤਰ ਕਾਲਾ ਸਿੰਘ ਵਾਸੀ ਗਲੀ ਨੰਬਰ 8 ਰਾਜੀਵ ਨਗਰ ਅਬੋਹਰ, ਇਤੇਸ਼ ਕੁਮਾਰ ਉਰਫ਼ ਬਾਬੂ ਪੁੱਤਰ ਸਰਵਨ ਕੁਮਾਰ ਵਾਸੀ ਗਲੀ ਨੰਬਰ 8 ਰਾਜੀਵ ਨਗਰ ਅਬੋਹਰ ਅਤੇ ਸਮਥਨ ਪੁੱਤਰ ਬਲਦੇਵ ਸਿੰਘ ਵਾਸੀ ਚੰਡੀਗੜ੍ਹ ਮੁਹੱਲਾ ਗਲੀ ਨੰਬਰ 4 ਅਬੋਹਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 10 ਗਰਾਮ ਹੈਰੋਇਨ ਬਰਾਮਦ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਬਿਜਲੀ ਘਰ ਦੇ ਅੱਗੇ ਦਿੱਤਾ ਧਰਨਾ ਸਰਕਾਰਾਂ ਕਿਸਾਨਾਂ ਨੂੰ ਬਰਬਾਦ ਕਰਨ ’ਤੇ ਤੁਲੀਆਂ-ਕਿਸਾਨ ਆਗੂ ਅਗਲੀ ਖ਼ਬਰ ਸੱਟਾਂ ਮਾਰਨ ਦੇ ਦੋਸ਼ਾਂ ਹੇਠ 4 ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।