07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਪੰਜਾਬ ਰਾਜ ਵੁਸ਼ੂ ਚੈਂਪੀਅਨਸ਼ਿਪ ਵਿਚ ਫਿਰੋਜ਼ਪੁਰ ਦੇ ਖਿਡਾਰੀਆਂ ਨੇ ਦੋ ਸੋਨ ਤਗਮਿਆਂ ਸਮੇਤ 6 ਮੈਡਲ ਜਿੱਤੇ ਦੋ ਖਿਡਾਰੀਆਂ ਦੀ ਨੈਸ਼ਨਲ ਚੈਂਪੀਅਨਸ਼ਿਪ ਲਈ ਹੋਈ ਚੋਣ

ਅਜੀਤ ਡੈਸਕ 30-06-2026
ਫ਼ਿਰੋਜ਼ਪੁਰ, 29 ਜੂਨ (ਗੁਰਿੰਦਰ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੇ ਟਾਂਡਾ ਵਿਖੇ 26 ਤੋਂ 28 ਜੂਨ ਤੱਕ ਕਰਵਾਈ ਗਈ 28ਵੀਂ ਪੰਜਾਬ ਰਾਜ ਵੁਸ਼ੂ ਚੈਂਪੀਅਨਸ਼ਿਪ-2026 ਵਿਚ ਜ਼ਿਲ੍ਹਾ ਫਿਰੋਜ਼ਪੁਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਟੀਮ ਦੇ ਚੀਫ ਕੋਚ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਫਿਰੋਜ਼ਪੁਰ ਤੋਂ 13 ਖਿਡਾਰੀਆਂ ਨੇ ਭਾਗ ਲਿਆ। ਇਨ੍ਹਾਂ ਵਿਚ ਗੁਰਜਾਜ਼ ਸਿੰਘ ਅਤੇ ਵਿਸ਼ਾਲ ਕੰਬੋਜ ਨੇ ਸੋਨ ਤਗਮਾ, ਸ਼ਿਵਮ ਅਤੇ ਜਸਮੀਤ ਸਿੰਘ ਨੇ ਚਾਂਦੀ ਦਾ ਤਗਮਾ ਜਦਕਿ ਸ਼ਮਸ਼ੇਰ ਸਿੰਘ ਅਤੇ ਗੁਰਮਨਦੀਪ ਸਿੰਘ ਨੇ ਕਾਂਸੀ ਦਾ ਤਗਮਾ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਹੁਨਰ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਟੀਮ ਦੀ ਵਾਪਸੀ ’ਤੇ ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਫਿਰੋਜ਼ਪੁਰ ਦੇ ਪ੍ਰਧਾਨ ਡਾ. ਸਤਿੰਦਰ ਸਿੰਘ, ਉਪ ਪ੍ਰਧਾਨ ਸੁਨੀਲ ਸ਼ਰਮਾ, ਸੀਨੀਅਰ ਉਪ ਪ੍ਰਧਾਨ ਮੋਹਿਤ ਗਰਗ, ਜਨਰਲ ਸਕੱਤਰ ਸੁਖਮਨਜੀਤ ਕੌਰ ਅਤੇ ਖ਼ਜ਼ਾਨਚੀ ਪਰੁਲ ਮਹਿਤਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸੋਨ ਤਗਮਾ ਜਿੱਤਣ ਵਾਲੇ ਗੁਰਜਾਜ਼ ਸਿੰਘ ਅਤੇ ਵਿਸ਼ਾਲ ਕੰਬੋਜ ਹੁਣ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ-2026 ਵਿਚ ਪੰਜਾਬ ਦੀ ਨੁਮਾਇੰਦਗੀ ਕਰਨਗੇ। ਉਨ੍ਹਾਂ ਨੇ ਸਮੂਹ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪਿਛਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼-ਸ੍ਰੀਮਤੀ ਨੀਨਾ ਰਾਣੀ ਗੋਇਲ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਬਿਜਲੀ ਘਰ ਦੇ ਅੱਗੇ ਦਿੱਤਾ ਧਰਨਾ ਸਰਕਾਰਾਂ ਕਿਸਾਨਾਂ ਨੂੰ ਬਰਬਾਦ ਕਰਨ ’ਤੇ ਤੁਲੀਆਂ-ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।