13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

8 ਘੰਟੇ ਲਗਾਤਾਰ ਨਿਰਵਿਘਨ ਬਿਜਲੀ ਸਪਲਾਈ ਸਬੰਧੀ ਐਕਸੀਅਨ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 01-07-2026
ਜ਼ੀਰਾ,30 ਜੂਨ (ਰਜਨੀਸ਼ ਕਥੂਰੀਆ)- ਪਿਛਲੇ ਦਿਨਾਂ ਤੋਂ ਲੱਗ ਰਹੇ ਬਿਜਲੀ ਦੇ ਲੰਮੇ ਕੱਟਾਂ ਨਾਲ ਝੋਨੇ ਦੀ ਫਸਲ ਦਾ ਵੱਡੀ ਪੱਧਰ ‘ਤੇ ਨੁਕਸਾਨ ਹੋ ਰਿਹਾ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਨੇ ਪੀ.ਐਸ.ਪੀ.ਸੀ.ਐਲ.ਦਫਤਰ ਜ਼ੀਰਾ ਦੇ ਐਸ.ਡੀ.ਓ.ਦਲਜੀਤ ਸਿੰਘ ਦੇ ਰਾਹੀਂ ਐਕਸੀਅਨ ਸਰਤਾਜ ਸਿੰਘ ਨੂੰ ਇਕ ਮੰਗ ਪੱਤਰ ਦਿੱਤਾ। ਮੰਗ ਪੱਤਰ ਵਿਚ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਮੁਤਾਬਕ ਝੋਨੇ ਦੀ ਬਿਜਾਈ ਲਈ 8 ਘੰਟੇ ਲਗਾਤਾਰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ। ਇਸ ਮੰਗ ਪੱਤਰ ਦੇ ਰਾਹੀਂ ਐਕਸੀਅਨ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਇਸ ਸਮੇਂ ਬਹੁਤ ਜਿਆਦਾ ਇਲਾਕਿਆਂ ਵਿੱਚ ਖੇਤੀ ਲਈ ਬਿਜਲੀ ਤਿੰਨ ਤੋਂ ਚਾਰ ਘੰਟੇ ਆ ਰਹੀ ਹੈ। ਜਿਸ ਨਾਲ ਕਿਸਾਨਾਂ ਦੀ ਝੋਨੇ ਦੀ ਬਿਜਾਈ ਅਤੇ ਬੀਜੇ ਹੋਏ ਝੋਨੇ ਦੀ ਫਸਲ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਉਹ ਬਿਜਲੀ ਦੇ ਕੱਟ ਸਬੰਧੀ ਸਬੰਧਤ ਦਫਤਰ ਵਿਚ ਗੱਲ ਕਰਦੇ ਹਨ ਤਾਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਅਗਲੇ ਹੁਕਮਾਂ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਖੱਜਲ ਖੁਆਰੀ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਅਗਲੇ ਦਿਨਾਂ ਦੌਰਾਨ ਬਿਜਲੀ ਦੀ ਨਿਰਵਿਘਨ 8 ਘੰਟੇ ਸਪਲਾਈ ਨਾ ਦਿੱਤੀ ਗਈ ਤਾਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਦੀਆਂ ਮੁਸ਼ਕਲਾਂ ਸਬੰਧੀ ਜਥੇਬੰਦੀ ਆਗੂਆਂ ਨੇ ਡੀ.ਸੀ ਅਤੇ ਡੀ.ਪੀ.ਓ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਇਨਲਿਸਟਮੈਂਟ ਕਾਮਿਆਂ ਨੂੰ ਨਵੇਂ ਕਾਨੂੰਨ ’ਚ ਸ਼ਾਮਲ ਨਾ ਕਰਨ ’ਤੇ ਜਲ ਸਪਲਾਈ ਵਰਕਰਾਂ ਵਲੋਂ ਸੰਘਰਸ਼ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।