13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਫ਼ਿਰੋਜ਼ਪੁਰ ਵਿਚ ਨਵਨੀਤ ਕੁਮਾਰ ਗੋਰਾ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਦੀ ਸਰਕਲ ਪੱਧਰੀ ਮੀਟਿੰਗ ਹੋਈ

ਅਜੀਤ ਡੈਸਕ 01-07-2026
ਫ਼ਿਰੋਜ਼ਪੁਰ, 30 ਜੂਨ (ਗੁਰਿੰਦਰ ਸਿੰਘ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿਚ ਸਰਕਲ ਕਮੇਟੀਆਂ ਅਤੇ ਬੂਥ ਪੱਧਰੀ ਕਮੇਟੀਆਂ ਦੇ ਗਠਨ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਪਾਰਟੀ ਨੀਤੀਆਂ ਨੂੰ ਘਰ-ਘਰ ਤੱਕ ਮਜ਼ਬੂਤੀ ਨਾਲ ਪਹੁੰਚਾਇਆ ਜਾ ਸਕੇ। ਇਸੇ ਲੜੀ ਤਹਿਤ ਮੰਗਲਵਾਰ ਨੂੰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਸਰਕਲ ਨੰਬਰ-7 ਦੇ ਪ੍ਰਧਾਨ ਰੋਹਿਤ ਧਵਨ (ਸੰਨੀ) ਦੀ ਰਿਹਾਇਸ਼ ’ਤੇ ਪਾਰਟੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨਵਨੀਤ ਕੁਮਾਰ ਗੋਰਾ ਨੇ ਕੀਤੀ। ਇਸ ਦੌਰਾਨ ਸਰਕਲ ਕਮੇਟੀਆਂ ਨੂੰ ਹੋਰ ਸਰਗਰਮ ਬਣਾਉਣ, ਬੂਥ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਮੇਟੀਆਂ ਦਾ ਗਠਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਨਵਨੀਤ ਕੁਮਾਰ ਗੋਰਾ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਭਾਵਨਾਵਾਂ ਅਤੇ ਮੁੱਦਿਆਂ ਨਾਲ ਜੁੜੀ ਹੋਈ ਪਾਰਟੀ ਹੈ। ਉਨ੍ਹਾਂ ਕਿਹਾ ਕਿ ਹਰ ਵਰਕਰ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ-ਆਪਣੇ ਖੇਤਰ ਵਿਚ ਸਰਗਰਮ ਰਹਿੰਦਿਆਂ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖੇ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਸੋਚ ਨੂੰ ਜਨ-ਜਨ ਤੱਕ ਪਹੁੰਚਾਏ। ਉਨ੍ਹਾਂ ਨੇ ਕਿਹਾ ਕਿ ਮਜ਼ਬੂਤ ਬੂਥ ਢਾਂਚਾ ਹੀ ਚੋਣਾਂ ਵਿਚ ਸਫਲਤਾ ਦੀ ਬੁਨਿਆਦ ਹੁੰਦਾ ਹੈ। ਇਸ ਲਈ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਬੀਸੀ ਵਿੰਗ ਦਵਿੰਦਰ ਸਿੰਘ ਕਲਸੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਐੱਸਸੀ ਵਿੰਗ ਮਨੋਹਰ ਲਾਲ, ਸੀਨੀਅਰ ਅਕਾਲੀ ਆਗੂ ਆਸ਼ੂ ਕਪਾਹੀ, ਸਰਕਲ ਪ੍ਰਧਾਨ ਐੱਸਸੀ ਵਿੰਗ ਅਨੂ ਕੁਮਾਰ, ਰਾਜਨ ਗੁਲ੍ਹਾਟੀ, ਕਮਲਦੀਪ, ਹਿਮਾਂਸ਼ੂ, ਪਾਰਸ ਬਤਰਾ, ਸੰਨੀ ਸ਼ਰਮਾ, ਅਸ਼ੋਕ ਕੁਮਾਰ, ਜਸਵਿੰਦਰ ਸਿੰਘ ਗੁਰੂ ਨਗਰ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਰਹੇ।
ਪਿਛਲੀ ਖ਼ਬਰ ਅਸੀਸ ਸਕਾਲਰਸ਼ਿਪ ਪ੍ਰੋਗਰਾਮ ਤਹਿਤ ਸਵਾਮੀ ਵਿਵੇਕਾਨੰਦ ਆਈ.ਟੀ.ਆਈ. ਫ਼ਾਜ਼ਿਲਕਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਮਿਲੀ ਸਕਾਲਰਸ਼ਿਪ ਅਗਲੀ ਖ਼ਬਰ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।