13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਦੇਵ ਸਮਾਜ ਕਾਲਜ ਫ਼ਾਰ ਵੁਮੈਨ ’ਚ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਲਈ ਸੈਸ਼ਨ 2026-27 ਦੇ ਦਾਖ਼ਲੇ ਸ਼ੁਰੂ

ਅਜੀਤ ਡੈਸਕ 01-07-2026
ਫ਼ਿਰੋਜ਼ਪੁਰ, 30 ਜੂਨ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ਨਵੇਂ ਅਕਾਦਮਿਕ ਸੈਸ਼ਨ 2026–27 ਲਈ ਦਾਖ਼ਲਾ ਮੁਹਿੰਮ ਸ਼ੁਰੂ ਹੋ ਗਈ ਹੈ। ਵਿਦਿਆਰਥਣਾਂ ਦੀ ਸਹੂਲਤ ਲਈ ਕਾਲਜ ਕੈਂਪਸ ਵਿਚ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ ਜਿੱਥੇ ਦਾਖ਼ਲਿਆਂ, ਕੋਰਸਾਂ, ਫ਼ੀਸ, ਸਕਾਲਰਸ਼ਿਪ ਅਤੇ ਹੋਰ ਜਾਣਕਾਰੀ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ.ਸੰਗੀਤਾ ਨੇ ਦੱਸਿਆ ਕਿ ਕਾਲਜ ਵਿਚ ਬੀ.ਏ., ਬੀ.ਕਾਮ., ਬੀ.ਸੀ.ਏ., ਬੀ.ਐੱਸ.ਸੀ., ਐਮ.ਐੱਸ.ਸੀ. (ਗਣਿਤ) ਸਮੇਤ ਵੱਖ-ਵੱਖ ਅੰਡਰ-ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਕੋਰਸਾਂ ਵਿਚ ਦਾਖ਼ਲੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਦੇਵ ਸਮਾਜ ਕਾਲਜ ਫ਼ਾਰ ਵਿਮਨ ਫ਼ਿਰੋਜ਼ਪੁਰ ਸਰਹੱਦੀ ਇਲਾਕੇ ਵਿਚ ਸਥਿਤ ਉੱਤਰੀ ਭਾਰਤ ਦੀ ਇਕ ਪ੍ਰਸਿੱਧ ਸਿੱਖਿਆ ਸੰਸਥਾ ਹੈ, ਜੋ ਕਿ ਨਿਰਮਲ ਸਿੰਘ ਢਿੱਲੋਂ ਜੀ ਦੇ ਅਸ਼ੀਰਵਾਦ, ਡਾ.ਅਗਨੀਜ਼ ਢਿੱਲੋਂ ਚੇਅਰਪਰਸਨ ਦੇ ਉਚਿੱਤ ਮਾਰਗਦਰਸ਼ਨ ਹੇਠ, ਐਡਵੋਕੇਟ ਅਜੇ ਬੱਤਾ, ਸੈਕਟਰੀ ਦੀ ਅਗਵਾਈ ਹੇਠ ਨਾਰੀ ਸਿੱਖਿਆ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਹਿਮ ਯੋਗਦਾਨ ਪਾ ਰਹੀ ਹੈ। ਇਹ ਕਾਲਜ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਮਾਨਤਾ ਪ੍ਰਾਪਤ ਭਾਰਤ ਸਰਕਾਰ ਦੁਆਰਾ ਸੰਚਾਲਿਤ ਨੈਕ ਦੁਆਰਾ ਏ ਪਲੱਸ ਗ੍ਰੇਡ ਪ੍ਰਾਪਤ ਕਾਲਜ ਹੈ। ਇਹ ਕਾਲਜ ਸਿਰਫ਼ ਅਕਾਦਮਿਕ ਖੇਤਰ ਵਿਚ ਹੀ ਨਹੀਂ, ਸਗੋਂ ਸਮਾਜਿਕ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਵੀ ਆਪਣੇ ਸ਼ਾਨਦਾਰ ਪ੍ਰਦਰਸ਼ਨ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਵਿਦਿਆਰਥਣਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਦਾਖ਼ਲਾ ਪ੍ਰਕਿਰਿਆ ਪੂਰੀ ਕਰਕੇ ਉੱਚ ਸਿੱਖਿਆ ਦੇ ਮੌਕਿਆਂ ਦਾ ਲਾਭ ਉਠਾਉਣ। ਕਾਲਜ ਵਲੋਂ ਲੋੜਵੰਦ ਵਿਦਿਆਰਥੀਆਂ ਲਈ ਅਲੱਗ-ਅਲੱਗ ਪ੍ਰਕਾਰ ਦੇ ਵਜ਼ੀਫ਼ੇ ਅਤੇ ਫ਼ੀਸ ਵਿਚ ਰਿਆਇਤਾਂ ਵੀ ਦਿੱਤੀਆਂ ਜਾਂਦੀਆਂ ਹਨ। ਕਾਲਜ ਵਿਚ ਆਰਟਸ, ਸਾਇੰਸ ਤੋਂ ਇਲਾਵਾ ਕਲਾ-ਕੌਸ਼ਲ ਨਾਲ ਸੰਬੰਧਿਤ ਉੱਚ-ਤਕਨੀਕੀ ਕੋਰਸ ਕਰਵਾਏ ਜਾਂਦੇ ਹਨ ਜਿਵੇਂ ਕਿ ਕਾਸਮਟੋਲੋਜੀ, ਟੈਕਸਟਾਈਲ, ਹੌਸਪੀਟਲ ਐਡਮਨਿਸਟਰੇਸ਼ਨ ਆਦਿ। ਕਾਲਜ ਪ੍ਰਬੰਧਨ ਵਲੋਂ ਦਾਖ਼ਲਾ ਲੈਣ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ਤਾਂ ਜੋ ਉਹ ਬਿਨਾਂ ਕਿਸੇ ਮੁਸ਼ਕਿਲ ਦੇ ਆਪਣੀ ਦਾਖ਼ਲਾ ਪ੍ਰਕਿਰਿਆ ਪੂਰੀ ਕਰ ਸਕਣ।
ਪਿਛਲੀ ਖ਼ਬਰ ਕਿਸਾਨ ਖੇਤੀ ਲਈ ਬਿਜਲੀ ਅਤੇ ਨਹਿਰੀ ਪਾਣੀ ਨੂੰ ਤਰਸੇ-ਡਾ. ਰਿਣਵਾ ਅਗਲੀ ਖ਼ਬਰ ਤਿੰਨ ਭੈਣਾਂ ਵਲੋਂ ਆਪਣੇ ਪਿਤਾ ਤੇ ਭਰਾ ਦੀ ਯਾਦ ਵਿਚ ਘਰ ਗੁਰਦੁਆਰਾ ਸਾਹਿਬ ਨੂੰ ਕੀਤਾ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।