14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

222 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ, ਮਾਮਲਾ ਦਰਜ

ਅਜੀਤ ਡੈਸਕ 01-07-2026
ਮੱਲਾਂਵਾਲਾ, 30 ਜੂਨ (ਗੁਰਦੇਵ ਸਿੰਘ)- ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਮੱਲਾਂਵਾਲਾ ਪੁਲਿਸ ਵਲੋਂ 222 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਮੱਲਾਂਵਾਲਾ ਦੇ ਐੱਸ.ਐੱਚ.ਓ. ਗੁਰਜੰਟ ਸਿੰਘ ਸਬ ਇੰਸਪੈਕਟਰ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਜ਼ੀਰਾ ਦੇ ਸਹਾਇਕ ਥਾਣੇਦਾਰ ਅੰਗਰੇਜ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਮੱਲਾਵਾਲਾ ਏਰੀਆ ’ਚ ਰਵਾਨਾ ਸੀ ਤਾਂ ਜਦ ਪੁਲਿਸ ਪਾਰਟੀ ਪਿੰਡ ਭਾਗੋਕੇ ਕੋਲ ਪੁੱਜੀ ਤਾਂ ਮੁਖ਼ਬਰ ਖ਼ਾਸ ਦੇ ਦੱਸਣ ’ਤੇ 2 ਮੋਨੇ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨਾਂ ਦੀ ਪਹਿਚਾਣ ਹਰਪ੍ਰੀਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਅੱਛੇ ਵਾਲਾ ਅਤੇ ਸਤਨਾਮ ਸਿੰਘ ਪੁੱਤਰ ਰਾਮ ਲੁਬਾਇਆ ਵਾਸੀ ਪਿੰਡ ਚੁਗੱਤੇ ਵਾਲਾ ਥਾਣਾ ਆਰਿਫ਼ ਕੇ ਵਜੋਂ ਹੋਈ। ਜਿੰਨਾਂ ਕੋਲੋਂ ਤਲਾਸ਼ੀ ਦੌਰਾਨ 222 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਥਾਣਾ ਮੁਖੀ ਗੁਰਜੰਟ ਸਿੰਘ ਨੇ ਦੱਸਿਆ ਕਿ ਥਾਣਾ ਮੱਲਾਂਵਾਲਾ ਅੰਦਰ ਉਕਤ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐੱਸ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਪਿਛਲੀ ਖ਼ਬਰ ਸੁਖਵਿੰਦਰ ਸਿੰਘ ਭੁੱਲਰ ਦੇ ਦੇਹਾਂਤ ’ਤੇ ਵੱਖ- ਵੱਖ ਆਗੂਆਂ ਵਲੋਂ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਵਰਿਆਮ ਖੇੜਾ ਵਿਖੇ ਖੇਤ ਬਚਾਓ ਅਭਿਆਨ ਦਾ ਸਮਾਪਤੀ ਸਮਾਰੋਹ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।