15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਕਰੀਬ ਇਕ ਮਹੀਨਾ ਬੀਤਣ ਪਿੱਛੋਂ ਵੀ ਨਰੇਗਾ ਕਰਮਚਾਰੀਆਂ ਦੀ ਨਹੀਂ ਹੋਈ ਸੁਣਵਾਈ ਸਮੂਹ ਬਲਾਕਾਂ ਦੇ ਆਗੂਆਂ ਵਲੋਂ ਜ਼ਿਲ੍ਹਾ ਹੈੱਡਕੁਆਰਟਰ ’ਤੇ ਧਰਨਾ ਲਗਾ ਕੀਤੀ ਸਰਕਾਰ ਵਿਰੁੱਧ ਨਾਅਰੇਬਾਜ਼ੀ

ਅਜੀਤ ਡੈਸਕ 03-07-2026
ਫ਼ਿਰੋਜ਼ਪੁਰ, 2 ਜੁਲਾਈ (ਕੁਲਬੀਰ ਸਿੰਘ ਸੋਢੀ)-ਠੇਕਾ ਆਧਾਰਿਤ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ’ਤੇ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਕਰੀਬ ਇਕ ਮਹੀਨੇ ਤੋਂ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ। ਪਰ ਮੰਤਰੀ ਤੇ ਅਧਿਕਾਰੀਆਂ ਵਲੋਂ ਸੁਣਵਾਈ ਨਾ ਕਰਨ ’ਤੇ ਸਮੂਹ ਬਲਾਕਾਂ ਦੇ ਆਗੂਆਂ ਵਲੋਂ ਜ਼ਿਲ੍ਹਾ ਹੈੱਡਕੁਆਟਰ ’ਤੇ ਧਰਨਾ ਲਗਾ ਕੇ ਸਰਕਾਰ ’ਤੇ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਦੱਸਿਆ ਕਿ ਮੰਗਾਂ ਸੰਬੰਧੀ ਕੈਬਨਿਟ ਮੰਤਰੀ ਤੇ ਅਧਿਕਾਰੀਆਂ ਨਾਲ ਬਹੁਤ ਵਾਰ ਮੀਟਿੰਗ ਹੋ ਚੁੱਕੀਆਂ ਹਨ, ਪਰ ਕੋਈ ਹੱਲ ਨਹੀਂ ਹੋਇਆ। ਆਗੂਆਂ ਨੇ ਕਿਹਾ ਕਿ ਅਫ਼ਸਰਸ਼ਾਹੀ ਵਲੋਂ ਨਰੇਗਾ ਤੋਂ ਇਲਾਵਾ ਹਰ ਤਰ੍ਹਾਂ ਦੇ ਪੇਂਡੂ ਵਿਕਾਸ ਨਾਲ ਸਬੰਧਿਤ ਕੰਮ ਨਰੇਗਾ ਮੁਲਾਜ਼ਮਾਂ ਤੋਂ ਲਏ ਜਾਂਦੇ ਹਨ ਅਤੇ ਜੇਕਰ ਉਹ ਵਾਧੂ ਕੰਮਾਂ ਨੂੰ ਕਰਨ ਤੋਂ ਮਨ੍ਹਾ ਕਰਦੇ ਹਨ ਤਾਂ ਉਨ੍ਹਾਂ ਦਾ ਕੰਟਰੈਕਟ ਰੋਕ ਲੈਣ, ਬਦਲੀ ਕਰਨ ਵਰਗੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਮੂਹ ਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਰੈਗੂਲਰ ਭਰਤੀ ਲਈ ਅਪਣਾਏ ਜਾਂਦੇ ਤੈਅ ਮਾਪਦੰਡਾਂ ਅਨੁਸਾਰ ਬਿਲਕੁਲ ਨਿਗੂਣੀਆਂ ਤਨਖ਼ਾਹਾਂ ’ਤੇ ਕੀਤੀ ਗਈ ਸੀ। ਆਗੂਆਂ ਨੇ ਦੱਸਿਆ ਕਿ ਨਰੇਗਾ ਮੁਲਾਜ਼ਮਾਂ ਨੂੰ ਪਿਛਲੇ 18 ਸਾਲਾਂ ਦੌਰਾਨ ਕੋਈ ਵੀ ਮੈਡੀਕਲ ਸਹੂਲਤ ਨਹੀਂ ਦਿੱਤੀ ਗਈ ਅਤੇ ਡਿਊਟੀ ਦੌਰਾਨ ਹੋਏ ਹਾਦਸਿਆਂ ਕਾਰਨ ਕਈ ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ । ਆਗੂਆਂ ਨੇ ਕਿਹਾ ਕਿ ਮੰਗਾਂ ਦੀ ਪੂਰਤੀ ਤਕ ਸੰਘਰਸ਼ ਜਾਰੀ ਰਹੇਗਾ ’ਤੇ ਅਗਲੀ ਰਣਨੀਤੀ ਵੀ ਜਲਦ ਬਣਾਈ ਜਾਵੇਗੀ। ਇਸ ਮੌਕੇ ਸੀਨੀਅਰ ਆਗੂ ਮਨਰੇਗਾ ਕਰਮਚਾਰੀ ਯੂਨੀਅਨ ਹਰਪਿੰਦਰ ਸਿੰਘ ਟਿੱਬੀ ਉਪ ਪ੍ਰਧਾਨ ਅਖਿਲ ਅਰੋੜਾ, ਜ਼ਿਲ੍ਹਾ ਪੈੱ੍ਰਸ ਸਕੱਤਰ ਵਿਕਰਮ ਖੋਖਰ, ਮੀਨੂ ਸ਼ਰਮਾ ਏ.ਪੀ.ਓ. ਨਰੇਗਾ, ਵਰਿੰਦਰਪਾਲ ਸਿੰਘ ਲੇਖਾਕਾਰ, ਗੁਰਪ੍ਰੀਤ ਕੌਰ, ਮੋਨਿਕਾ ਸ਼ਰਮਾ, ਵੀਰਪਾਲ ਕੌਰ, ਅਮਨਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਰਾਜਨ ਚਿਨਵਾਲ, ਗੁਰਵਿੰਦਰ ਸਿੰਘ ਭੁੱਲਰ ਬੀ.ਐੱਫ.ਟੀ. ਯੂਨੀਅਨ ਮੋਗਾ ਤੋਂ ਇਲਾਵਾ ਵੱਡੀ ਸੰਖਿਆ ਵਿਚ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮ ਦੀ ਕੀਤੀ ਗਈ ਬਦਲੀ ’ਤੇ ਸਾਥੀ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ ਅਗਲੀ ਖ਼ਬਰ ਜ਼ੀਰਾ ਇਲਾਕੇ ’ਚ ਮੀਂਹ ਕਾਰਨ ਕਿਸਾਨਾਂ ਨੂੰ ਰਾਹਤ ਰਾਹਗੀਰਾਂ ਨੂੰ ਕਰਨਾ ਪਿਆ ਮੁਸ਼ਕਿਲਾਂ ਦਾ ਸਾਹਮਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।