14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬਾਬਾ ਬੁੱਢਾ ਜੀ ਗ੍ਰੰਥੀ ਪਾਠੀ ਸਭਾ ਦੀ ਜਨਰਲ ਮੀਟਿੰਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ 11-12 ਸਤੰਬਰ ਨੂੰ ਮਨਾਇਆ ਜਾਵੇਗਾ

ਅਜੀਤ ਡੈਸਕ 03-07-2026
ਫ਼ਿਰੋਜ਼ਪੁਰ,2 ਜੁਲਾਈ (ਸੁਖਵਿੰਦਰ ਸਿੰਘ)- ਬਾਬਾ ਬੁੱਢਾ ਜੀ ਗ੍ਰੰਥੀ ਪਾਠੀ ਸਭਾ (ਰਜਿ.) ਦੀ ਜਨਰਲ ਮੀਟਿੰਗ ਗੁਰਦੁਆਰਾ ਬੋਹੜ ਵਾਲਾ ਵਿਖੇ ਸਭਾ ਦੇ ਪ੍ਰਧਾਨ ਭਾਈ ਕੁਲਵੰਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਭਾ ਵਲੋਂ ਜਾਣਕਾਰੀ ਦਿੱਤੀ ਗਈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ 11 ਅਤੇ 12 ਸਤੰਬਰ ਨੂੰ ਮਨਾਇਆ ਜਾਵੇਗਾ। ਇਸ ਸਬੰਧੀ 9 ਸਤੰਬਰ ਨੂੰ ਗੁਰਦੁਆਰਾ ਗੁਰੂ ਨਾਨਕ ਨਿਵਾਸ, ਗਾਂਧੀ ਨਗਰ ਵਿਖੇ ਦੋ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਜਿਨ੍ਹਾਂ ਦੇ ਭੋਗ 11 ਸਤੰਬਰ ਨੂੰ ਸਵੇਰੇ 9 ਵਜੇ ਪਾਏ ਜਾਣਗੇ। ਉਪਰੰਤ ਸੰਗਤਾਂ ਲਈ ਚਾਹ, ਬ੍ਰੈਡ ਅਤੇ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਤੋਂ ਇਲਾਵਾ 11 ਅਤੇ 12 ਸਤੰਬਰ ਦੀ ਸ਼ਾਮ ਗੁਰਦੁਆਰਾ ਜੱਜਾਂ ਵਾਲਾ ਵਿਖੇ ਰਾਤ ਦੇ ਦੀਵਾਨ ਸਜਾਏ ਜਾਣਗੇ। ਇਨ੍ਹਾਂ ਦੀਵਾਨਾਂ ਵਿਚ ਪੰਥ ਦੇ ਪ੍ਰਸਿੱਧ ਰਾਗੀ ਜਥੇ, ਢਾਡੀ, ਕਵੀਸ਼ਰੀ ਜਥੇ ਅਤੇ ਕਥਾਵਾਚਕ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਭਾ ਦੇ ਪ੍ਰਧਾਨ ਭਾਈ ਕੁਲਵੰਤ ਸਿੰਘ ਨੇ ਸਮੂਹ ਗ੍ਰੰਥੀ-ਪਾਠੀ ਸਿੰਘਾਂ ਨੂੰ ਅਪੀਲ ਕੀਤੀ ਕਿ ਉਹ ਇਲਾਕੇ ਦੀਆਂ ਵੱਧ ਤੋਂ ਵੱਧ ਸੰਗਤਾਂ ਤੱਕ ਇਸ ਧਾਰਮਿਕ ਸਮਾਗਮ ਦੀ ਜਾਣਕਾਰੀ ਪਹੁੰਚਾਉਣ ਅਤੇ ਗੁਰੂ ਘਰ ਦੀ ਸੇਵਾ, ਸਿਮਰਨ ਅਤੇ ਕੀਰਤਨ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਉਣ।ਮੀਟਿੰਗ ਵਿੱਚ ਚੇਅਰਮੈਨ ਭਾਈ ਅਵਤਾਰ ਸਿੰਘ (ਫੌਜੀ), ਮੀਤ ਚੇਅਰਮੈਨ ਭਾਈ ਹਰਮੀਤ ਸਿੰਘ, ਸਕੱਤਰ ਭਾਈ ਅੰਮ੍ਰਿਤਪ੍ਰੀਤ ਸਿੰਘ, ਖਜ਼ਾਨਚੀ ਭਾਈ ਬਸੰਤ ਸਿੰਘ, ਸਟੇਜ ਸਕੱਤਰ ਭਾਈ ਸਤਨਾਮ ਸਿੰਘ (ਸਾਜਨ), ਭਾਈ ਸਮਰੱਥ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਜਸਪ੍ਰੀਤ ਸਿੰਘ, ਭਾਈ ਸੁਖਚੈਨ ਸਿੰਘ, ਭਾਈ ਤਰਨਜੀਤ ਸਿੰਘ, ਭਾਈ ਅਵਤਾਰ ਸਿੰਘ, ਭਾਈ ਹਰਭਜਨ ਸਿੰਘ (ਰੱਖੜੀ), ਭਾਈ ਹਰਭਜਨ ਸਿੰਘ (ਭੇਜਾ), ਭਾਈ ਦਰਸ਼ਨ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਮੇਜਰ ਸਿੰਘ, ਭਾਈ ਕਰਨੈਲ ਸਿੰਘ, ਭਾਈ ਗੁਰਵਿੰਦਰ ਸਿੰਘ (ਸਰਹਾਲੀ), ਭਾਈ ਰਣਜੀਤ ਸਿੰਘ, ਭਾਈ ਸਾਹਿਬ ਸਿੰਘ, ਭਾਈ ਮਨਦੀਪ ਸਿੰਘ ਸਮੇਤ ਹੋਰ ਮੈਂਬਰ ਸਾਹਿਬਾਨ ਹਾਜ਼ਰ ਸਨ।
ਪਿਛਲੀ ਖ਼ਬਰ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਹਰੇਕ ਵਰਗ ਨੂੰ ਮਿਲਿਆ ਵੱਡਾ ਫ਼ਾਇਦਾ-ਡਾਕਟਰ ਸੋਢੀ ਅਗਲੀ ਖ਼ਬਰ 5 ਨੂੰ ਹੋ ਰਹੀਆਂ ਗੁਰੂਹਰਸਹਾਏ ਨਗਰ ਕੌਂਸਲ ਚੋਣਾਂ ਲਈ ਮੈਦਾਨ ਪੂਰੀ ਤਰ੍ਹਾਂ ਭਖਿਆ ਰਾਣਾ ਸੋਢੀ , ਨੋਨੀ ਮਾਨ , ਰਾਮਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।