14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਹਰੇਕ ਵਰਗ ਨੂੰ ਮਿਲਿਆ ਵੱਡਾ ਫ਼ਾਇਦਾ-ਡਾਕਟਰ ਸੋਢੀ

ਅਜੀਤ ਡੈਸਕ 03-07-2026
ਫ਼ਿਰੋਜ਼ਪੁਰ, 2 ਜੁਲਾਈ (ਕੁਲਬੀਰ ਸਿੰਘ ਸੋਢੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਹ ਪ੍ਰਗਟਾਵਾ ਸਟੇਟ ਫਾਰਮੇਸੀ ਕੌਂਸਲ ਦੇ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਡਾਕਟਰੀ ਵਿੰਗ ਡਾਕਟਰ ਅੰਮ੍ਰਿਤਪਾਲ ਸਿੰਘ ਸੋਢੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ਹਿਰਾਂ ਅਤੇ ਕਸਬਿਆਂ ਅੰਦਰ ਵੱਡੀ ਸੰਖਿਆ ਵਿਚ ਮੁਹੱਲਾ ਕਲੀਨਿਕ ਬਣਵਾਏ ਤਾਂ ਕਿ ਲੋਕਾਂ ਨੂੰ ਘਰ ਨੇੜੇ ਸਿਹਤ ਸੁਵਿਧਾਵਾਂ ਮਿਲ ਸਕਣ। ਜਿਸ ਤਹਿਤ ਕਰੀਬ 5 ਲੱਖ ਦੇ ਨੇੜੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਿਆ ਹੈ ’ਤੇ ਹੁਣ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਮਰੀਜ਼ਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮਕਸਦ ਸੂਬੇ ਦੇ ਹਰ ਨਾਗਰਿਕ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸੇ ਦਿਸ਼ਾ ਵਿਚ ਸਿਹਤ ਖੇਤਰ ਵਿਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਇਆ ਜਾ ਰਿਹਾ ਹੈ।
ਪਿਛਲੀ ਖ਼ਬਰ ਬਾਬਾ ਮੌਜਦੀਨ ਦਾ ਮੇਲਾ ਸੰਗਤਾਂ ਨੇ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਬਾਬਾ ਬੁੱਢਾ ਜੀ ਗ੍ਰੰਥੀ ਪਾਠੀ ਸਭਾ ਦੀ ਜਨਰਲ ਮੀਟਿੰਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ 11-12...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।