14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਔਰਤਾਂ ਦੇ ਖਾਤਿਆਂ ’ਚ ਪੈਸੇ ਪਾ ਕੇ ਸਰਕਾਰ ਨੇ ਕੀਤਾ ਵਾਅਦਾ ਪੂਰਾ- ਵਿਧਾਇਕ ਕਟਾਰੀਆ, ਨਰਿੰਦਰ ਕਟਾਰੀਆ

ਅਜੀਤ ਡੈਸਕ 03-07-2026
ਮੱਖੂ, 2 ਜੁਲਾਈ (ਵਰਿੰਦਰ ਮਨਚੰਦਾ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 2022 ਵਿਚ ਚੋਣਾਂ ਸਮੇਂ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤਹਿਤ ਔਰਤਾਂ ਦੇ ਖਾਤੇ ਵਿਚ ਤਿੰਨ ਮਹੀਨਿਆਂ ਦੀ ਬਣਦੀ ਰਾਸ਼ੀ ਪਾ ਕੇ ਰਹਿੰਦਾ ਵਾਅਦਾ ਵੀ ਪੂਰਾ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਮੋਹਣ ਕਟਾਰੀਆ ਪ੍ਰਧਾਨ ਨਗਰ ਪੰਚਾਇਤ ਮੱਖੂ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਵੱਡਾ ਸਹਾਰਾ ਦੇਵੇਗੀ ਅਤੇ ਨਾਲ ਹੀ ਸਾਡੀਆਂ ਮਾਵਾਂ-ਧੀਆਂ ਦੇ ਸਨਮਾਨ ਵਜੋਂ ਵੀ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਜਿੱਥੇ ਤਰੱਕੀਆਂ ਦੀਆਂ ਸਿਖਰਾਂ ਛੋਹ ਰਿਹਾ ਹੈ। ਉਸ ਦੇ ਨਾਲ ਹੀ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਇਕ-ਇਕ ਕਰਕੇ ਪੂਰੇ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਹਿਯੋਗ ਦੇ ਰਹੇ ਹਨ ਅਤੇ 2027 ਦੀਆਂ ਚੋਣਾਂ ਵਿਚ ਵੀ ਵੱਡੀ ਜਿੱਤ ਪ੍ਰਾਪਤ ਕਰਕੇ ਦੁਬਾਰਾ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਗਿਆ।
ਪਿਛਲੀ ਖ਼ਬਰ ਹਰਜੋਤ ਬੈਂਸ ਤੇ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਨਾਲ ਕੀਤੀ ਸਿੱਧੀ ਗੱਲਬਾਤ ਅਗਲੀ ਖ਼ਬਰ ਬਾਬਾ ਮੌਜਦੀਨ ਦਾ ਮੇਲਾ ਸੰਗਤਾਂ ਨੇ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।