02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਚਿੱਟਾ ਸਪਲਾਈ ਕਰਨ ਜਾਂਦੇ ਪੰਜ ਤਸਕਰ ਚੜ੍ਹੇ ਪੁਲਿਸ ਅੜਿੱਕੇ, 15 ਗ੍ਰਾਮ ਹੈਰੋਇਨ ਬਰਾਮਦ

ਅਜੀਤ ਡੈਸਕ 04-07-2026
ਫਿਰੋਜ਼ਪੁਰ, 3 ਜੁਲਾਈ (ਗੁਰਿੰਦਰ ਸਿੰਘ)-ਨਸ਼ਿਆਂ ਦੇ ਵਪਾਰੀਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਮੁਖ਼ਬਰ ਖ਼ਾਸ ਦੀ ਇਤਲਾਹ ’ਤੇ ਫ਼ਿਰੋਜ਼ਪੁਰ ਚਿੱਟਾ ਸਪਲਾਈ ਕਰਨ ਜਾ ਰਹੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸ ਦੌਰਾਨ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਕੁੱਝ ਵਿਅਕਤੀ ਫ਼ਾਜ਼ਿਲਕਾ ਰੋਡ ਵਲੋਂ ਕਿੱਲੇ ਵਾਲਾ ਚੌਕ ਰਾਹੀਂ ਫ਼ਿਰੋਜ਼ਪੁਰ ਸ਼ਹਿਰ ਵਿਚ ਹੈਰੋਇਨ ਦੀ ਸਪਲਾਈ ਦੇਣ ਲਈ ਆ ਰਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਕਿੱਲੇ ਵਾਲਾ ਚੌਕ ਨੇੜੇ ਤੁਰੰਤ ਨਾਕਾਬੰਦੀ ਕਰਕੇ ਪੰਜਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਕੁੱਲ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚ ਅਮਨਦੀਪ ਪੁੱਤਰ ਮੰਗਲ ਸਿੰਘ, ਆਕਾਸ਼ਦੀਪ ਪੁੱਤਰ ਰੰਗਾ, ਦਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ, ਸੁਰਜਣ ਸਿੰਘ ਪੁੱਤਰ ਹਦਾਇਤ ਅਤੇ ਸੁਜਨ ਪੁੱਤਰ ਅਨਵਰ ਵਾਸੀਆਨ ਪਿੰਡ ਪੱਲਾ ਮੇਘਾਂ ਥਾਣਾ ਸਦਰ ਫ਼ਿਰੋਜ਼ਪੁਰ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21/61/85 ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਨੈੱਟਵਰਕ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਰਜਿੰਦਰ ਕੁਮਾਰ ਵਧਵਾ ਕਰਨਗੇ ਉਦਘਾਟਨ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਨੇ ਤਰਲ ਪਦਾਰਥ ਛਿੜਕ ਕੇ ਕਾਰ ਨੂੰ ਲਗਾਈ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।