02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਬਿਜਲੀ ਮੁਲਾਜ਼ਮਾਂ ਵਲੋਂ ਗੁਰੂਹਰਸਹਾਏ ਵਿਖੇ ਰੋਸ ਰੈਲੀ

ਅਜੀਤ ਡੈਸਕ 04-07-2026
ਗੁਰੂਹਰਸਹਾਏ, 3 ਜੁਲਾਈ (ਕਪਿਲ ਕੰਧਾਰੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਡਿਵੀਜ਼ਨ ਜਲਾਲਾਬਾਦ ਦੇ ਸੱਦੇ ’ਤੇ ਗੁਰੂਹਰਸਹਾਏ ਦਫ਼ਤਰ ਵਿਖੇ ਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ। ਰੈਲੀ ਦੌਰਾਨ ਪਰਵਿੰਦਰ ਸਿੰਘ ਅਤੇ ਸ਼ੇਰ ਸਿੰਘ ਦੀ ਕਥਿਤ ਸਿਆਸੀ ਆਧਾਰ ’ਤੇ ਕੀਤੀ ਗਈ ਬਦਲੀ ਦੇ ਵਿਰੋਧ ਵਿਚ ਪੰਜਾਬ ਸਰਕਾਰ ਅਤੇ ਪਾਵਰਕਾਮ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਬਿਨਾਂ ਕਿਸੇ ਸ਼ਿਕਾਇਤ ਜਾਂ ਵਾਜਬ ਕਾਰਨ ਦੇ ਕੀਤੀਆਂ ਗਈਆਂ ਬਦਲੀਆਂ ਮੁਲਾਜ਼ਮਾਂ ਨਾਲ ਧੱਕਾ ਹਨ। ਉਨ੍ਹਾਂ ਮੰਗ ਕੀਤੀ ਕਿ ਇਹ ਬਦਲੀਆਂ ਤੁਰੰਤ ਰੱਦ ਕੀਤੀਆਂ ਜਾਣ, ਨਹੀਂ ਤਾਂ ਜਥੇਬੰਦੀ ਸੰਘਰਸ਼ ਹੋਰ ਤੇਜ਼ ਕਰੇਗੀ। ਯੂਨੀਅਨ ਨੇ ਐਲਾਨ ਕੀਤਾ ਕਿ ਫ਼ਿਲਹਾਲ ਡਿਵੀਜ਼ਨ ਅੰਦਰ ‘ਵਰਕ ਟੂ ਰੂਲ’ ਤਹਿਤ ਕੰਮ ਕੀਤਾ ਜਾਵੇਗਾ। ਜੇਕਰ ਬਦਲੀਆਂ ਰੱਦ ਨਾ ਹੋਈਆਂ ਤਾਂ 10 ਜੁਲਾਈ ਨੂੰ ਜਲਾਲਾਬਾਦ ਵਿਖੇ ਵਿਧਾਇਕ ਜਗਦੀਪ ਸਿੰਘ ਗੋਲਡੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਇੰਜੀਨੀਅਰ ਸ਼ਿੰਗਾਰ ਚੰਦ ਮਹਿਰੋਕ, ਰਾਜੇਸ਼ ਕੁਮਾਰ, ਜਸਵਿੰਦਰ ਪਾਲ ਬਾਵਾ, ਸੁਖਵਿੰਦਰ ਸਿੰਘ, ਨਾਨਕ ਚੰਦ, ਸੰਦੀਪ ਸੰਧਾ, ਅਮਨਦੀਪ, ਕਰਨ ਸ਼ਰਮਾ ਸਮੇਤ ਪੈਨਸ਼ਨਰ ਐਸੋਸੀਏਸ਼ਨ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਨੁਮਾਇੰਦੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸੋਢੀ ਨਗਰ ਵਿਖੇ ‘ਇੱਕ ਰੁੱਖ ਮਾਂ ਦੇ ਨਾਮ ਮੁਹਿੰਮ ਤਹਿਤ ਬੂਟੇ ਲਗਾਏ’ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਆਗੂਆਂ ਦੇ ਯਤਨਾਂ ਸਦਕਾ ਬਿਜਲੀ ਦੀ ਸਮੱਸਿਆ ਦਾ ਹੋਇਆ ਹੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।