02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਰਾਸ਼ਟਰੀ ਡਾਕਟਰ ਦਿਵਸ ਮੌਕੇ ਹੋਏ ਸੂਬਾ ਪੱਧਰੀ ਐਵਾਰਡ ਸਮਾਰੋਹ ’ਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ 2 ਸੀਨੀਅਰ ਡਾਕਟਰ ਸਨਮਾਨਿਤ

ਅਜੀਤ ਡੈਸਕ 04-07-2026
ਫ਼ਿਰੋਜ਼ਪੁਰ, 3 ਜੁਲਾਈ (ਕੁਲਬੀਰ ਸਿੰਘ ਸੋਢੀ)-ਬੀਤੇ ਦਿਨ ਰਾਸ਼ਟਰੀ ਡਾਕਟਰ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਐਵਾਰਡ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡਾਕਟਰ ਵਧੀਆ ਸੇਵਾਵਾਂ ਦੇਣ ਬਦਲੇ ਸਨਮਾਨਿਤ ਕੀਤਾ ਗਿਆ। ਜਿਸ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੁੱਖ ਸਿਵਲ ਹਸਪਤਾਲ ਦੇ ਦੋ ਡਾਕਟਰ, ਜਿਨ੍ਹਾਂ ਵਿਚ ਔਰਤ ਰੋਗਾਂ ਦੇ ਮਾਹਿਰ ਡਾਕਟਰ ਆਂਚਲ ਨੰਦਰਾਜੋਗ ਅਤੇ ਐਨਸਥੀਸੀਆ ਦੇ ਮਾਹਿਰ ਡਾ.ਵਿਸ਼ਾਲ ਬਜਾਜ ਸ਼ਾਮਿਲ ਹਨ। ਜਿਨ੍ਹਾਂ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿਚ ਸ਼ਾਨਦਾਰ ਕਾਰਗੁਜ਼ਾਰੀ, ਸਮਰਪਣ ਅਤੇ ਵਧੀਆ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਫ਼ਿਰੋਜਪੁਰ ਅਤੇ ਸਮੂਹ ਸਟਾਫ ਵਲੋਂ ਦੋਵਾਂ ਡਾਕਟਰਾਂ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਪੂਰੇ ਜ਼ਿਲ੍ਹਾ ਸਿਹਤ ਵਿਭਾਗ ਲਈ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ। ਸਿਵਲ ਸਰਜਨ ਨੇ ਕਿਹਾ ਕਿ ਡਾ.ਆਂਚਲ ਨੰਦਰਾਜੋਗ ਅਤੇ ਡਾ.ਵਿਸ਼ਾਲ ਬਜਾਜ ਨੇ ਆਪਣੀ ਮਿਹਨਤ, ਲਗਨ ਅਤੇ ਜਨਸੇਵਾ ਪ੍ਰਤੀ ਸਮਰਪਣ ਨਾਲ ਇਹ ਉਪਲਬਧੀ ਹਾਸਲ ਕੀਤੀ ਹੈ, ਜੋ ਹੋਰਨਾਂ ਲਈ ਵੀ ਪੇ੍ਰਨਾ ਸਰੋਤ ਹੈ। ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਨੇ ਦੋਵੇਂ ਡਾਕਟਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਦੋਵੇਂ ਡਾਕਟਰ ਭਵਿੱਖ ਵਿਚ ਵੀ ਇਸੇ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ ਅਤੇ ਵਿਭਾਗ ਦਾ ਨਾਮ ਹੋਰ ਰੌਸ਼ਨ ਕਰਨਗੇ।
ਪਿਛਲੀ ਖ਼ਬਰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਹਲਕਾ ਵਿਧਾਇਕ ਵਲ਼ੋਂ ਆਪਣੇ ਉਮੀਦਵਾਰਾਂ ਦੇ ਹੱਕ ’ਚ ਰੋਡ ਸ਼ੋਅ ਅਗਲੀ ਖ਼ਬਰ 16 ਗ੍ਰਾਮ ਹੈਰੋਇਨ ਸਮੇਤ 4 ਤਸਕਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।