03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਦਸਮੇਸ਼ ਐਗਰੋਟੈੱਕ ਵਲੋਂ ਪੀ.ਡੀ.ਸੀ. ਗਰੁੱਪ ਦੇ ਸਹਿਯੋਗ ਨਾਲ ਫ਼ਾਜ਼ਿਲਕਾ ਅਨਾਜ ਮੰਡੀ ਵਿਖੇ ਕਿਸਾਨ ਮੇਲਾ ਲਗਾਇਆ

ਅਜੀਤ ਡੈਸਕ 04-07-2026
ਫ਼ਾਜ਼ਿਲਕਾ, 3 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਖੇ ਪੀ.ਡੀ.ਸੀ ਗਰੁੱਪ ਰਾਜਪੁਰਾ ਦੇ ਵਿਸ਼ੇਸ਼ ਸਹਿਯੋਗ ਨਾਲ ਦਸਮੇਸ਼ ਐਗਰੋਟੈੱਕ ਵਲੋਂ ਇਕ ਵਿਸ਼ਾਲ ਕਿਸਾਨ ਮੇਲੇ ਦਾ ਸਫਲ ਆਯੋਜਨ ਕੀਤਾ ਗਿਆ। ਇਸ ਮੇਲੇ ਵਿਚ ਫ਼ਾਜ਼ਿਲਕਾ ਬਲਾਕ ਦੇ ਸੈਂਕੜੇ ਅਗਾਂਹਵਧੂ ਕਿਸਾਨਾਂ ਨੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਕਿਸਾਨਾਂ ਨੂੰ ਨਵੀਂ ਤਕਨੀਕ ਨਾਲ ਜੋੜਨ ਲਈ ਮੇਲੇ ਵਿਚ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਸ਼ਾਨਦਾਰ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿਚ ਮੁੱਖ ਤੌਰ ’ਤੇ ਸੁਪਰ ਸੀਡਰ, ਜ਼ੀਰੋ ਡਰਿਲ, ਰੂਟਾਵੇਟਰ, ਮਲਚਰ ਅਤੇ ਸੈੱਲਫ਼ ਕੰਬਾਈਨਾਂ ਖਿੱਚ ਦਾ ਕੇਂਦਰ ਰਹੀਆਂ। ਇਸ ਮੌਕੇ ਖੇਤੀਬਾੜੀ ਵਿਭਾਗ ਫ਼ਾਜ਼ਿਲਕਾ ਦੇ ਬਲਾਕ ਖੇਤੀਬਾੜੀ ਅਫ਼ਸਰ ਪਰਮਿੰਦਰ ਸਿੰਘ ਧੰਜੂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਕਿਸਾਨਾਂ ਨੂੰ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਅਤੇ ਸੀ.ਆਰ.ਐਮ ਮਸ਼ੀਨਰੀ ਬਾਰੇ ਵਿਸਥਾਰਪੂਰਵਕ ਤਕਨੀਕੀ ਜਾਣਕਾਰੀ ਦਿੱਤੀ। ਸਮਾਗਮ ਵਿਚ ੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਕਿੱਤੇ ਨੂੰ ਲਾਹੇਵੰਦ ਬਣਾਉਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਦੱਸਿਆ। ਵਿਧਾਇਕ ਸਵਨਾ ਨੇ ਦਸਮੇਸ਼ ਐਗਰੋਟੈੱਕ ਅਤੇ ਪੀ.ਡੀ.ਸੀ ਗਰੁੱਪ ਦੇ ਇਸ ਸਾਂਝੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੇਲੇ ਕਿਸਾਨਾਂ ਨੂੰ ਆਧੁਨਿਕ ਅਤੇ ਖਰਚਾ-ਮੁਕਤ ਖੇਤੀ ਵੱਲ ਪ੍ਰੇਰਿਤ ਕਰਨ ਵਿਚ ਸਹਾਈ ਹੁੰਦੇ ਹਨ। ਇਸ ਮੌਕੇ ਦੁਆਬਾ ਖੇਤਰ ਦੀ ਮਸ਼ਹੂਰ ਵੈਲਡਰ ਅਤੇ ਸੋਸ਼ਲ ਮੀਡੀਆ ਵਲੋਗਰ ਹਰਪਾਲ ਕੌਰ ਉਰਫ਼ ‘ਬਰਾਊਨ ਕੁੜੀ’ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਅਤੇ ਕਿਸਾਨਾਂ ਦਾ ਉਤਸ਼ਾਹ ਵਧਾਇਆ। ਸਮਾਗਮ ਦੇ ਅੰਤ ਵਿਚ ਮੁੱਖ ਮਹਿਮਾਨ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਪੀ.ਡੀ.ਸੀ ਗਰੁੱਪ ਦੇ ਸੰਚਾਲਕ ਅਮਰਜੀਤ ਸਿੰਘ ਬਰਾੜ, ਦਸਮੇਸ਼ ਐਗਰੋਟੈੱਕ ਦੇ ਸੰਚਾਲਕ ਗੁਰਕੀਰਤ ਸਿੰਘ ਅਤੇ ਬਲਜੀਤ ਸਿੰਘ ਵਲੋਂ ਸਾਂਝੇ ਤੌਰ ’ਤੇ ਕਿਸਾਨਾਂ ਨੂੰ ਨਵੀਆਂ ਕੰਬਾਈਨਾਂ ਦੀਆਂ ਚਾਬੀਆਂ ਸੌਂਪੀਆਂ ਗਈਆਂ। ਇਸ ਦੇ ਨਾਲ ਹੀ ਸੀ.ਆਰ.ਐਮ ਸਕੀਮ ਅਧੀਨ ਸਬਸਿਡੀ ’ਤੇ ਨਿਕਲੇ ਸੁਪਰ ਸੀਡਰਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਇਲਾਕੇ ਦੇ ਨਾਮਵਰ ਲੋਕ ਗਾਇਕ ਧੀਰਾ ਬਰਾੜ, ਸਰਪੰਚ ਨੋਨਾ ਬਰਾੜ, ਸਚਿਨ ਸਚਦੇਵਾ, ਅਰਵਿੰਦਰ ਸਿੰਘ ਨੀਟੂ, ਪਰਮਜੀਤ ਸਿੰਘ ਪਾਰਸ, ਅਪਾਰ ਸਿੰਘ, ਜਪਨੀਤ ਸਿੰਘ, ਸਮਰਜੀਤ ਸਿੰਘ, ਟਰੱਕ ਯੂਨੀਅਨ ਦੇ ਪ੍ਰਧਾਨ ਗੋਪਾਲ ਅਗਰਵਾਲ, ਇੰਦਰਜੀਤ ਸਿੰਘ, ਗੁਰਵਿੰਦਰ ਸਿੰਘ ਗਰੇਵਾਲ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਅਤੇ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਜਲਾਲਾਬਾਦ ’ਚ ਕਰਨ ਇੰਟਰਪ੍ਰਾਈਜਿਸ ’ਤੇ ਜੀ.ਐੱਸ.ਟੀ.ਟੀਮ ਵਲੋਂ ਕੀਤੀ ਛਾਪੇਮਾਰੀ ਨੇ ਛੇੜੀ ਨਵੀਂ ਸਿਆਸੀ ਚਰਚਾ ਅਗਲੀ ਖ਼ਬਰ ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਦੀ ਨੀਤੀ ਬਰਦਾਸ਼ਤ ਨਹੀਂ ਕਰਾਂਗੇ-ਬੱਬੀ ਫ਼ਿਰੋਜ਼ਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।