10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਬਿਜਲੀ ਠੀਕ ਕਰਦੇ ਸਮੇਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ

ਅਜੀਤ ਡੈਸਕ 05-07-2026
ਮਮਦੋਟ, 4 ਜੁਲਾਈ (ਸੁਖਦੇਵ ਸਿੰਘ ਸੰਗਮ)-ਬਲਾਕ ਮਮਦੋਟ ਦੇ ਪਿੰਡ ਹਾਮਦ ਵਿਖੇ ਬਿਜਲੀ ਠੀਕ ਕਰਦੇ ਸਮੇਂ ਕਰੰਟ ਲੱਗਣ ਨਾਲ ਨੌਜਵਾਨ ਵਿਅਕਤੀ ਦੀ ਮੌਤ ਦੀ ਘਟਨਾ ਨੇ ਪੂਰੇ ਪਿੰਡ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਸੁਖਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਸਾਬਕਾ ਸਰਪੰਚ ਪਿੰਡ ਹਾਮਦ ਬੀਤੀ ਸ਼ਾਮ ਆਪਣੇ ਘਰ ਵਿਚ ਹੀ ਬਿਜਲੀ ਦੀ ਸਪਲਾਈ ਨੂੰ ਠੀਕ ਕਰ ਰਿਹਾ ਸੀ ਕਿ ਅਚਾਨਕ ਕਰੰਟ ਦੀ ਲਪੇਟ ਵਿਚ ਆ ਗਿਆ। ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਸੁਖਪ੍ਰੀਤ ਸਿੰਘ ਉਮਰ ਕਰੀਬ 30 ਸਾਲ ਵਿਆਹਿਆ ਹੋਇਆ ਸੀ ’ਤੇ ਇਕ ਛੋਟੀ ਬੱਚੀ ਦਾ ਬਾਪ ਸੀ। ਉਕਤ ਘਟਨਾ ਨਾਲ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਹੈ।
ਪਿਛਲੀ ਖ਼ਬਰ ਸੰਤ ਕਬੀਰ ਕਾਲਜ ਦੇ ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦੇ ਬੀ.ਕਾਮ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲਈ ਪੋਲਿੰਗ ਪਾਰਟੀਆਂ ਰਵਾਨਾ, ਪ੍ਰਸ਼ਾਸਨ ਵਲੋਂ ਮੁਕੰਮਲ ਤਿਆਰੀਆਂ-ਰਿਟਰਨਿੰਗ ਅਫ਼ਸਰ ਹਰਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।