11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸਰਹੱਦ ਫੀਡਰ ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਅਜੀਤ ਡੈਸਕ 05-07-2026
ਮੱਲਾਂਵਾਲਾ, 4 ਜੁਲਾਈ (ਬਲਬੀਰ ਸਿੰਘ ਜੋਸਨ)-ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਮਨੋਚਾਹਲ ਨੇੜੇ ਵਗਦੀ ਸਰਹੱਦ ਫੀਡਰ ਨਹਿਰ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਉਮਰ ਕਰੀਬ 45 ਸਾਲ ਦੇ ਕਰੀਬ ਹੈ। ਮ੍ਰਿਤਕ ਨੇ ਚੈੱਕ ਵਾਲੀ ਸ਼ਰਟ ਅਤੇ ਕਾਲੀ ਪੈਂਟ ਪਹਿਨੀ ਹੋਈ ਹੈ। ਫ਼ਿਲਹਾਲ ਉਸ ਦੀ ਪਛਾਣ ਨਹੀਂ ਹੋ ਸਕੀ। ਥਾਣਾ ਮੱਲਾਂਵਾਲਾ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਥਾਣੇ ਵਿਚ ਇਸ ਵਿਅਕਤੀ ਸਬੰਧੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਹੋਵੇ ਜਾਂ ਕਿਸੇ ਨੂੰ ਇਸ ਦੀ ਪਛਾਣ ਬਾਰੇ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਥਾਣਾ ਮੱਲਾਂਵਾਲਾ, ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸੰਪਰਕ ਕਰਨ, ਤਾਂ ਜੋ ਮ੍ਰਿਤਕ ਦੀ ਸ਼ਨਾਖ਼ਤ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।
ਪਿਛਲੀ ਖ਼ਬਰ ਪਿੰਡ ਬਾਦਲ ਵਿਖੇ ਭਾਕਿਯੂ ਪੰਜਾਬ ਦੇ ਵਫ਼ਦ ਵਲੋਂ ਸੁਖਬੀਰ ਨਾਲ ਮੀਟਿੰਗ ਅਗਲੀ ਖ਼ਬਰ ਐੱਸ.ਐੱਸ.ਪੀ. ਫਿਰੋਜ਼ਪੁਰ ਨੇ ਸਟਰਾਂਗ ਰੂਮ ਅਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।