11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਵਿਦਿਆਰਥੀਆਂ ਵਲੋਂ ਬਠਿੰਡਾ ਦਾ ਵਿੱਦਿਅਕ ਦੌਰਾ

ਅਜੀਤ ਡੈਸਕ 05-07-2026
ਫ਼ਾਜ਼ਿਲਕਾ, 4 ਜੁਲਾਈ (ਦਵਿੰਦਰ ਪਾਲ ਸਿੰਘ)-ਜੀ.ਏ.ਵੀ ਜੈਨ ਆਦਰਸ਼ ਵਿਦਿਆਲਿਆ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਤਹਿਤ ਸਕੂਲ ਦੇ ਵਿਦਿਆਰਥੀ ਬਠਿੰਡਾ ਸਥਿਤ ‘ਵੂਪਰ’ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਤਾਬੀ ਗਿਆਨ ਤੋਂ ਹਟ ਕੇ ਇਕ ਵੱਖਰਾ ਵਿਹਾਰਕ ਅਨੁਭਵ ਹਾਸਿਲ ਕੀਤਾ। ਇਹ ਪੂਰਾ ਵਿੱਦਿਅਕ ਦੌਰਾ ਸਕੂਲ ਦੇ ਪ੍ਰਿੰਸੀਪਲ ਨਰੇਸ਼ ਸਪੜਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਗਿਆਨ ਦੇ ਦਾਇਰੇ ਨੂੰ ਹੋਰ ਵਿਸ਼ਾਲ ਕਰਨਾ ਸੀ। ਇਸ ਦੌਰੇ ਬਾਰੇ ਸਕੂਲ ਦੀ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਪ੍ਰਬੰਧਕ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਕੀਤੇ ਜਾਣ ਵਾਲੇ ਅਜਿਹੇ ਵਿੱਦਿਅਕ ਦੌਰਿਆਂ ਨਾਲ ਬੱਚਿਆਂ ਨੂੰ ਨਵੀਆਂ ਚੀਜ਼ਾਂ ਨੂੰ ਨੇੜਿਓਂ ਦੇਖਣ ਅਤੇ ਸਮਝਣ ਦਾ ਮੌਕਾ ਮਿਲਦਾ ਹੈ। ‘ਵੂਪਰ’ ਦੇ ਦੌਰੇ ਦੌਰਾਨ ਵਿਦਿਆਰਥੀਆਂ ਨੇ ਨਾ ਸਿਰਫ਼ ਖ਼ੂਬ ਮਨੋਰੰਜਨ ਕੀਤਾ, ਸਗੋਂ ਉੱਥੋਂ ਦੀਆਂ ਵੱਖ-ਵੱਖ ਗਤੀਵਿਧੀਆਂ ਤੋਂ ਬਹੁਤ ਕੁੱਝ ਨਵਾਂ ਸਿੱਖਿਆ। ਇਸ ਦੌਰਾਨ ਬੱਚਿਆਂ ਦਾ ਉਤਸ਼ਾਹ ਦੇਖਣਯੋਗ ਸੀ ਅਤੇ ਉਨ੍ਹਾਂ ਨੇ ਇਸ ਨੂੰ ਆਪਣੀ ਸਕੂਲੀ ਜ਼ਿੰਦਗੀ ਦਾ ਇੱਕ ਬੇਹੱਦ ਯਾਦਗਾਰ ਅਤੇ ਸ਼ਾਨਦਾਰ ਅਨੁਭਵ ਦੱਸਿਆ। ਸਕੂਲ ਪ੍ਰਸ਼ਾਸਨ ਨੇ ਇਸ ਸਫਲ ਦੌਰੇ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਅਤੇ ਉਨ੍ਹਾਂ ਦੇ ਹੁਨਰ ਨੂੰ ਨਿਖਾਰਨ ਲਈ ਅਜਿਹੀਆਂ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ। ਅਜਿਹੇ ਆਯੋਜਨਾਂ ਨਾਲ ਬੱਚਿਆਂ ਵਿਚ ਆਤਮ-ਵਿਸ਼ਵਾਸ ਵਧਦਾ ਹੈ ਅਤੇ ਉਨ੍ਹਾਂ ਨੂੰ ਬਾਹਰੀ ਦੁਨੀਆ ਦੇ ਮਾਹੌਲ ਨੂੰ ਸਮਝਣ ਵਿਚ ਵੱਡੀ ਮਦਦ ਮਿਲਦੀ ਹੈ।
ਪਿਛਲੀ ਖ਼ਬਰ ਜਲਾਲਾਬਾਦ ਦੇ ਸਾਰੇ 17 ਵਾਰਡਾਂ ’ਚ ਵੱਡੀ ਜਿੱਤ ਦਰਜ ਕਰੇਗੀ ਕਾਂਗਰਸ-ਕਾਲੜਾ ਅਗਲੀ ਖ਼ਬਰ ਅਰੁਣ ਨਾਰੰਗ ਨੇ ਪਿੰਡ ਗਿੱਦੜਾਂ ਵਾਲੀ ਅਤੇ ਪੰਜਾਵਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।