06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਬੱਸ ਹਾਦਸੇ ‘ਚ ਮਹਿਲਾ ਦੀ ਮੌਤ ਤੋਂ ਬਾਅਦ ਇਨਸਾਫ ਲਈ ਸਿਟੀ ਥਾਣਾ ਦੇ ਬਾਹਰ ਇਕੱਤਰ ਹੋਏ ਪਰਿਵਾਰਿਕ ਮੈਂਬਰ

ਅਜੀਤ ਡੈਸਕ 07-07-2026
ਫਿਰੋਜ਼ਪੁਰ, 6 ਜੁਲਾਈ (ਸੁਖਵਿੰਦਰ ਸਿੰਘ )-ਐਤਵਾਰ ਦੇਰ ਸ਼ਾਮ ਨੂੰ ਹੋਏ ਬੱਸ ਹਾਦਸੇ ਨਾਲ ਮਹਿਲਾ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਸਿਟੀ ਥਾਣਾ ਦੇ ਬਾਹਰ ਇਕੱਤਰ ਹੋ ਕੇ ਇਨਸਾਫ਼ ਦੀ ਮੰਗ ਕੀਤੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਪੁਲਿਸ ਵਲੋਂ ਹਾਲੇ ਤੱਕ ਬਣਦੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਉਹ ਇਕੱਤਰ ਹੋਣ ਲਈ ਮਜਬੂਰ ਹੋਏ ਹਨ। ਇਕੱਤਰਤਾ ਦੌਰਾਨ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਧੀ ਦੀ ਬੱਸ ਦੀ ਟੱਕਰ ਨਾਲ ਮੌਤ ਹੋ ਗਈ ਜੋ ਕਿ ਗਰਭਵਤੀ ਸੀ, ਪਰ ਹਾਲੇ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ ਅਤੇ ਮਾਮਲੇ ਵਿਚ ਬਣਦੀ ਕਾਰਵਾਈ ਕਰਨ ਤੋਂ ਟਾਲਮਟੋਲ ਕਰ ਰਹੀ ਹੈ। ਮ੍ਰਿਤਕ ਵੀਰਪਾਲ ਦੇ ਪਤੀ ਨੇ ਦੱਸਿਆ ਕਿ ਮ੍ਰਿਤਕਾ ਗਰਭਵਤੀ ਸੀ ਅਤੇ ਇਸ ਹਾਦਸੇ ਨਾਲ ਇੱਕ ਨਹੀਂ ਸਗੋਂ ਦੋ ਜਾਨਾਂ ਚਲੀਆਂ ਗਈਆਂ। ਉਨ੍ਹਾਂ ਕਿਹਾ ਕਿ ਜੇਕਰ ਜਲਦ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਇਸ ਮੌਕੇ ਜਦੋਂ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਕੱਲ੍ਹ ਇਕ ਮੰਦਭਾਗਾ ਹਾਦਸਾ ਵਾਪਰਿਆ। ਜਿਸ ਵਿਚ ਹਸਪਤਾਲ ਤੋਂ ਇਲਾਜ ਕਰਵਾ ਕੇ ਘਰ ਪਰਤ ਰਹੀ ਇਕ ਮਹਿਲਾ ਦਾ ਮੋਟਰਸਾਈਕਲ ਬੱਸ ਨਾਲ ਟਕਰਾ ਗਿਆ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਸੰਬੰਧਤ ਬੱਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਤੇ ਉਪਲਬਧ ਦਸਤਾਵੇਜ਼ਾਂ ਦੇ ਆਧਾਰ ‘ਤੇ ਮਾਮਲੇ ਦੀ ਹਰ ਪੱਖੋਂ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪੁਲਿਸ ਨੇ ਇਹ ਵੀ ਕਿਹਾ ਕਿ ਮਹਿਲਾ ਦੇ ਗਰਭਵਤੀ ਹੋਣ ਸਬੰਧੀ ਮਿਲਣ ਵਾਲੇ ਮੈਡੀਕਲ ਦਸਤਾਵੇਜ਼ ਵੀ ਜਾਂਚ ਦਾ ਹਿੱਸਾ ਬਣਾਏ ਜਾਣਗੇ। ਪਰਿਵਾਰਿਕ ਮੈਂਬਰਾਂ ਨੇ ਕਿਹਾ ਹੈ ਜੇਕਰ ਪੁਲਿਸ ਵੱਲੋਂ ਕਸੂਰਵਾਦ ਬੱਸ ਡਰਾਈਵਰ ਖਿਲਾਫ ਐਫ. ਆਈ.ਆਰ. ਦਰਜ ਨਾਂ ਕੀਤੀ ਗਈ ਤਾਂ ਇਨਸਾਫ ਦੇ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖ਼ਰੀ ਗਰੰਟੀ-ਵਿਧਾਇਕ ਟੌਂਗ ਅਗਲੀ ਖ਼ਬਰ 17 ਜੁਲਾਈ ਦੀ ਚੰਡੀਗੜ੍ਹ ਰੈਲੀ ਨੂੰ ਸਫ਼ਲ ਬਣਾਉਣ ਲਈ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਵਿੱਢੀਆਂ ਤਿਆਰੀਆਂ ਫਿਰੋਜ਼ਪੁਰ ਤੋਂ ਵੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।