06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪੰਚਾਇਤ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਦੀ ਮੀਟਿੰਗ

ਅਜੀਤ ਡੈਸਕ 07-07-2026
ਮੁੱਦਕੀ, 6 ਜੁਲਾਈ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਸਰਕਾਰ ਦੀ ਰੀੜ੍ਹ ਦੀ ਹੱਡੀ ਸਮਝੇ ਜਾਂਦੇ ਮਹਿਕਮਾ ਪੇਂਡੂ ਵਿਕਾਸ ’ਤੇ ਪੰਚਾਇਤ ਵਿਭਾਗ ਦੇ ਪੰਚਾਇਤ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਦੀ ਇਕ ਜ਼ਰੂਰੀ ਮੀਟਿੰਗ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਜੈਦੇਵ ਸਿੰਘ ਪੰਜਾਬ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਜਾਣਕਾਰੀ ਪੰਚਾਇਤ ਸੰਮਤੀ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨ ਯੂਨੀਅਨ ਫ਼ਿਰੋਜ਼ਪੁਰ ਦੇ ਪ੍ਰਧਾਨ ਗੁਰਚਰਨ ਸਿੰਘ ਬਰਾੜ ਮੁੱਦਕੀ ਨੇ ਦੱਸਿਆ ਕਿ ਮੀਟਿੰਗ ’ਚ ਵੱਖੋ-ਵੱਖਰੇ ਮਸਲਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੀਟਿੰਗ ’ਚ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਭਾਗ ਲਿਆ। ਇਸ ਮੀਟਿੰਗ ’ਚ ਜੈਦੇਵ ਸਿੰਘ ਪ੍ਰਧਾਨ, ਆਸ਼ਾ ਰਾਣੀ, ਹੋਰ ਸਟੇਟ ਕਮੇਟੀ ਮੈਂਬਰ, ਮੈਂਬਰ ਸਟੇਟ ਕਾਰਜਕਾਰਨੀ ਕਮੇਟੀ, ਗੁਰਤੇਜ ਸਿੰਘ, ਹਰਬੰਸ ਸਿੰਘ, ਅਜੀਤ ਸਿੰਘ, ਰਾਜਾ ਜਰਾ ਸਿੰਘ, ਮਲਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਜਲੰਧਰ ਆਦਿ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਮੁੜ ਸੱਤਾ ’ਚ ਆਵੇਗਾ ਅਕਾਲੀ ਦਲ- ਦਵਿੰਦਰ ਪਿੰਕਾ ਅਗਲੀ ਖ਼ਬਰ ਪੱਤਰਕਾਰ ਬਲਬੀਰ ਸਿੰਘ ਜੋਸਨ ਨੂੰ ਗਹਿਰਾ ਸਦਮਾ, ਸਹੁਰਾ ਗੁਰਦੇਵ ਸਿੰਘ ਧੰਜੂ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।