01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਦੀ ਮੁੱਖ ਤਰਜੀਹ -ਰਣਬੀਰ ਸਿੰਘ ਭੁੱਲਰ

ਅਜੀਤ ਡੈਸਕ 08-07-2026
ਮੱਲਾਂਵਾਲਾ , 7 ਜੁਲਾਈ (ਬਲਬੀਰ ਸਿੰਘ ਜੋਸਨ )-ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਆਪਣੇ ਜਨ-ਸੰਪਰਕ ਪ੍ਰੋਗਰਾਮ ਤਹਿਤ ਪਿੰਡ ਕਮਾਲ ਮਿੱਡੂ, ਫੱਤਾ ਬੋੜਾ, ਗੁਰਦਿੱਤਾ ਵਾਲਾ ਅਤੇ ਜੈਮਲ ਵਾਲਾ ਵਿਖੇ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਕੀਮਤੀ ਸੁਝਾਅ ਪ੍ਰਾਪਤ ਕੀਤੇ। ਇਸ ਮੌਕੇ ਵੱਡੀ ਗਿਣਤੀ ’ਚ ਪਹੁੰਚੇ ਇਲਾਕਾ ਵਾਸੀਆਂ ਨੇ ਆਪਣੇ ਪਿੰਡਾਂ ਦੇ ਵਿਕਾਸ ਨਾਲ ਸਬੰਧਿਤ ਵੱਖ-ਵੱਖ ਮੁੱਦੇ ਅਤੇ ਮੰਗਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹਰੇਕ ਜਾਇਜ਼ ਮੰਗ ਦਾ ਤਰਜੀਹੀ ਆਧਾਰ ’ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ ਅਤੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਦੇ ਸੰਤੁਲਿਤ ਅਤੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ-ਕੇਂਦਰਿਤ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਹਰ ਪਿੰਡ ਅਤੇ ਹਰ ਵਾਰਡ ਦਾ ਵਿਕਾਸ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਵਿਕਾਸ ਦੀ ਇਹ ਰਫ਼ਤਾਰ ਅੱਗੇ ਵੀ ਜਾਰੀ ਰਹੇਗੀ।
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ 9.35 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਕਾਬੂ ਅਗਲੀ ਖ਼ਬਰ ਬੱਸ ਸਕੂਟਰੀ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।