01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਵੱਖ-ਵੱਖ ਥਾਵਾਂ ਤੋਂ 9.35 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਕਾਬੂ

ਅਜੀਤ ਡੈਸਕ 08-07-2026
ਤਲਵੰਡੀ ਭਾਈ, 7 ਜੁਲਾਈ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 2 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 9.35 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ। ਸਹਾਇਕ ਥਾਣੇਦਾਰ ਸੁਦੇਸ਼ ਕੁਮਾਰ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ’ਤੇ ਰਵਾਨਾ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦਾ ਆਦੀ ਹੈ। ਜੋ ਅੱਜ ਨੈਸ਼ਨਲ ਹਾਈਵੇ-54 ਦੀ ਪਾਰਕਿੰਗ ਵਿਚ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਲਵਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਛੀਨਾ ਫਾਰਮ ਥਾਣਾ ਤਲਵੰਡੀ ਭਾਈ ਨੂੰ ਮੌਕੇ ’ਤੇ ਕਾਬੂ ਕਰਕੇ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਹੈਰੋਇਨ ਵੇਚਣ ਦਾ ਆਦੀ ਹੈ। ਜੋ ਮਾਤਾ ਸਾਹਿਬ ਕੌਰ ਕਾਲਜ ਨੂੰ ਜਾਂਦੇ ਕੱਚੇ ਰਸਤੇ ’ਤੇ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਰੇਡ ਕਰਕੇ ਮੁਲਜ਼ਮ ਗੁਰਦਿੱਤ ਸਿੰਘ ਉਰਫ਼ ਪੱਪੀ ਪੁੱਤਰ ਦੁੱਲਾ ਸਿੰਘ ਵਾਸੀ ਪਿੰਡ ਚੋਟੀਆਂ ਖ਼ੁਰਦ ਥਾਣਾ ਘੱਲ ਕਲਾਂ ਜ਼ਿਲ੍ਹਾ ਮੋਗਾ ਨੂੰ ਕਾਬੂ ਕੀਤਾ ਗਿਆ। ਜਿਸ ਕੋਲੋਂ ਤਲਾਸ਼ੀ ਦੌਰਾਨ 4.35 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਤਲਵੰਡੀ ਭਾਈ ਅੰਦਰ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਪਿਛਲੀ ਖ਼ਬਰ ਪੀਰ ਮੁਹੰਮਦ ਵਲੋਂ ਫ਼ਿਲਮ ‘ਪੰਜਾਬ 95’ (ਸਤਲੁਜ ) ਨੂੰ ਹਟਾਉਣ ਦੀ ਸਖ਼ਤ ਨਿਖੇਧੀ ਅਗਲੀ ਖ਼ਬਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਦੀ ਮੁੱਖ ਤਰਜੀਹ -ਰਣਬੀਰ ਸਿੰਘ ਭੁੱਲਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।