01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਮਾਂ-ਪੁੱਤ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 08-07-2026
ਫ਼ਿਰੋਜ਼ਪੁਰ, 7 ਜੁਲਾਈ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਚੂਹੜੀਵਾਲਾ ਵਿਚ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਪੁਲਿਸ ਨੇ ਮਾਂ-ਪੁੱਤ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਪਿੰਡ ਚੂਹੜੀਵਾਲਾ ਵਾਸੀ ਸੀਮਾ ਬਾਈ ਪਤਨੀ ਚੰਨਣ ਸਿੰਘ ਵਲੋਂ ਦਿੱਤੀ ਸ਼ਿਕਾਇਤ ਅਨੁਸਾਰ ਉਸ ਦੀ ਧੀ ਨਾਬਾਲਗ ਧੀ 2 ਜੁਲਾਈ ਦੀ ਰਾਤ ਘਰ ਵਿਚ ਸੁੱਤੀ ਹੋਈ ਸੀ। ਅਗਲੇ ਦਿਨ 3 ਜੁਲਾਈ ਨੂੰ ਤੜਕੇ ਜਦੋਂ ਪਰਿਵਾਰ ਨੇ ਦੇਖਿਆ ਤਾਂ ਉਹ ਘਰ ਵਿਚ ਮੌਜੂਦ ਨਹੀਂ ਸੀ। ਪਰਿਵਾਰ ਵਲੋਂ ਕਾਫ਼ੀ ਭਾਲ ਕਰਨ ਦੇ ਬਾਵਜੂਦ ਉਸ ਦਾ ਕੋਈ ਸੁਰਾਗ ਨਹੀਂ ਲੱਗਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦਲਜੀਤ ਸਿੰਘ ਪੁੱਤਰ ਸਵਰਨ ਸਿੰਘ, ਰਾਣੋ ਬਾਈ ਪਤਨੀ ਸਵਰਨ ਸਿੰਘ ਅਤੇ ਗੁਰਚਰਨ ਸਿੰਘ ਪੁੱਤਰ ਮਹਿੰਦਰ ਸਿੰਘ, ਵਾਸੀ ਚੂਹੜੀਵਾਲਾ, ਉਸ ਦੀ ਨਾਬਾਲਗ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਆਪਣੇ ਨਾਲ ਲੈ ਗਏ ਹਨ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਉਕਤ ਤਿੰਨਾਂ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਅਗਵਾ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਨਾਬਾਲਗ ਲੜਕੀ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸ਼ੱਕ ਦੀ ਬਿਨਾਅ ’ਤੇ ਕਾਬੂ ਨੌਜਵਾਨ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਪੀਰ ਮੁਹੰਮਦ ਵਲੋਂ ਫ਼ਿਲਮ ‘ਪੰਜਾਬ 95’ (ਸਤਲੁਜ ) ਨੂੰ ਹਟਾਉਣ ਦੀ ਸਖ਼ਤ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।