01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਫ਼ਿਲਮ ‘ਸਤਲੁਜ’ ਨੂੰ ਓ.ਟੀ.ਟੀ. ਤੋਂ ਹਟਾਉਣਾ ਮੰਦਭਾਗਾ

ਅਜੀਤ ਡੈਸਕ 08-07-2026
ਫ਼ਿਰੋਜ਼ਪੁਰ, 7 ਜੁਲਾਈ (ਗੁਰਿੰਦਰ ਸਿੰਘ)-ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਓ.ਟੀ.ਟੀ ਪਲੇਟਫ਼ਾਰਮ ਤੋਂ ਰਿਲੀਜ਼ ਹੋਣ ਤੋਂ ਕੁਝ ਹੀ ਸਮੇਂ ਬਾਅਦ ਹਟਾਏ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਨੂੰ ਮੁੜ ਰਿਲੀਜ਼ ਕਰਨ ਦੀ ਮੰਗ ਕੀਤੀ ਹੈ। ਸੁਸਾਇਟੀ ਦੇ ਪ੍ਰਧਾਨ ਜਰਨੈਲ ਸਿੰਘ ਗਾਬੜੀਆ ਨੇ ਇੱਥੇ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਕਿ ਭਾਰਤ ਦੀ ਆਜ਼ਾਦੀ ਅਤੇ ਦੇਸ਼ ਦੀ ਸੇਵਾ ਲਈ ਸਿੱਖ ਕੌਮ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਇਤਿਹਾਸ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਕਥਿਤ ਤੌਰ ’ਤੇ ਹਜ਼ਾਰਾਂ ਲਾਵਾਰਿਸ ਲਾਸ਼ਾਂ ਦੇ ਮਾਮਲੇ ਨੂੰ ਉਜਾਗਰ ਕਰਨ ਲਈ ਮਹੱਤਵਪੂਰਨ ਯੋਗਦਾਨ ਪਾਇਆ ਸੀ ਅਤੇ ਉਨ੍ਹਾਂ ਦੇ ਜੀਵਨ ’ਤੇ ਬਣੀ ਫ਼ਿਲਮ ਸੱਚੀਆਂ ਘਟਨਾਵਾਂ ਨੂੰ ਲੋਕਾਂ ਸਾਹਮਣੇ ਲਿਆਉਣ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ਦੇ ਨਿਰਮਾਤਾ ਹਨੀ ਤ੍ਰਿਹਨ ਨੇ ਲੰਬੇ ਸੰਘਰਸ਼ ਤੋਂ ਬਾਅਦ ਇਸ ਫ਼ਿਲਮ ਨੂੰ ਦਰਸ਼ਕਾਂ ਤੱਕ ਪਹੁੰਚਾਇਆ, ਪਰ ਰਿਲੀਜ਼ ਹੋਣ ਤੋਂ ਥੋੜ੍ਹੇ ਸਮੇਂ ਬਾਅਦ ਹੀ ਇਸ ਨੂੰ ਓ.ਟੀ.ਟੀ ਪਲੇਟਫ਼ਾਰਮ ਤੋਂ ਹਟਾ ਦਿੱਤਾ ਗਿਆ, ਜੋ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਵਿਚ ਹੋਰ ਵਿਵਾਦਿਤ ਵਿਸ਼ਿਆਂ ’ਤੇ ਆਧਾਰਿਤ ਫ਼ਿਲਮਾਂ ਦਾ ਪ੍ਰਦਰਸ਼ਨ ਸੰਭਵ ਹੈ ਤਾਂ ਇਸ ਫ਼ਿਲਮ ਨੂੰ ਵੀ ਦਰਸ਼ਕਾਂ ਤੱਕ ਪਹੁੰਚਣ ਦਾ ਮੌਕਾ ਮਿਲਣਾ ਚਾਹੀਦਾ ਹੈ। ਸੁਸਾਇਟੀ ਨੇ ਕੇਂਦਰ ਸਰਕਾਰ ਅਤੇ ਸੰਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਫ਼ਿਲਮ ‘ਸਤਲੁਜ’ ਨੂੰ ਜਲਦ ਤੋਂ ਜਲਦ ਮੁੜ ਰਿਲੀਜ਼ ਕਰਵਾਇਆ ਜਾਵੇ ਤਾਂ ਜੋ ਲੋਕ ਇਸ ਨੂੰ ਦੇਖ ਸਕਣ। ਇਸ ਮੌਕੇ ਸਵਰਨ ਸਿੰਘ, ਅਮਰ ਸਿੰਘ ਗਾਬੜੀਆ, ਹਰਜਿੰਦਰ ਸਿੰਘ ਦੜਿਆਲਾ, ਬਲਕਾਰ ਸਿੰਘ ਰਾਜਪੂਤ, ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਗੁਰਦੇਵ ਸਿੰਘ ਖ਼ਾਲਸਾ, ਕੁਲਦੀਪ ਸਿੰਘ, ਸੇਵਾ ਸਿੰਘ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਭਲਕੇ ਮਨਾਏਗੀ ਵਣ ਮਹਾਂਉਤਸਵ ਅਗਲੀ ਖ਼ਬਰ ਸ਼ੱਕ ਦੀ ਬਿਨਾਅ ’ਤੇ ਕਾਬੂ ਨੌਜਵਾਨ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।