01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਅਜੀਤ ਡੈਸਕ 08-07-2026
ਗੁਰੂਹਰਸਹਾਏ, 7 ਜੁਲਾਈ (ਕਪਿਲ ਕੰਧਾਰੀ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ. ਨੰ. 295 ਬਲਾਕ ਗੁਰੂਹਰਸਹਾਏ ਦੀ ਮੀਟਿੰਗ ਦਾਣਾ ਮੰਡੀ ਸਥਿਤ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਕਰਵਾਈ ਗਈ। ਮੀਟਿੰਗ ਵਿਚ ਬਲਾਕ ਦੇ ਸੀਨੀਅਰ ਅਤੇ ਜੂਨੀਅਰ ਪ੍ਰੈਕਟੀਸ਼ਨਰਜ਼ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ। ਮੀਟਿੰਗ ਦੌਰਾਨ ਸਟੇਜ ਸਕੱਤਰ ਪ੍ਰੈਕਟੀਸ਼ਨਰ ਦਰਸ਼ਨ ਸਿੰਘ ਨੇ ਸਟੇਜ ਸੰਚਾਲਨ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬਲਾਕ ਦੇ ਕੈਸ਼ੀਅਰ ਪ੍ਰੈਕਟੀਸ਼ਨਰ ਰਾਜ ਕਰਨ ਨੇ ਆਪਣੇ ਸੰਬੋਧਨ ਵਿਚ ਸਾਰੇ ਸਾਥੀਆਂ ਨੂੰ ਸਾਫ਼-ਸੁਥਰੀ ਅਤੇ ਇਮਾਨਦਾਰੀ ਨਾਲ ਪ੍ਰੈਕਟਿਸ ਕਰਨ ਦੀ ਅਪੀਲ ਕੀਤੀ। ਬਲਾਕ ਦੇ ਜਨਰਲ ਸਕੱਤਰ ਪ੍ਰੈਕਟੀਸ਼ਨਰ ਗੁਲਜ਼ਾਰ ਸਿੰਘ ਨੇ ਕਿਹਾ ਕਿ ਸਾਰੇ ਪ੍ਰੈਕਟੀਸ਼ਨਰ ਆਪਣੀ ਯੋਗਤਾ ਅਤੇ ਗਿਆਨ ਦੇ ਦਾਇਰੇ ਵਿਚ ਰਹਿ ਕੇ ਹੀ ਮਰੀਜ਼ਾਂ ਦਾ ਇਲਾਜ ਕਰਨ। ਜਿਨ੍ਹਾਂ ਮਾਮਲਿਆਂ ਲਈ ਵਿਸ਼ੇਸ਼ ਮਾਹਰਤਾ ਦੀ ਲੋੜ ਹੋਵੇ, ਉਨ੍ਹਾਂ ਨੂੰ ਬਿਨਾਂ ਦੇਰੀ ਕਿਸੇ ਯੋਗ ਅਤੇ ਕੁਆਲੀਫਾਈਡ ਡਾਕਟਰ ਕੋਲ ਭੇਜਿਆ ਜਾਵੇ, ਤਾਂ ਜੋ ਮਰੀਜ਼ਾਂ ਅਤੇ ਪ੍ਰੈਕਟੀਸ਼ਨਰਜ਼ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਬਿਮਾਰੀਆਂ ਤੇਜ਼ੀ ਨਾਲ ਵੱਧ ਰਹੀਆਂ ਹਨ। ਇਸ ਲਈ ਹਰ ਪ੍ਰੈਕਟੀਸ਼ਨਰ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਵੀ ਯੋਗਦਾਨ ਪਾਉਣਾ ਚਾਹੀਦਾ ਹੈ। ਅੰਤ ਵਿਚ ਬਲਾਕ ਪ੍ਰਧਾਨ ਪ੍ਰੈਕਟੀਸ਼ਨਰ ਪੂਰਨ ਸਿੰਘ ਨੇ ਸਾਰੇ ਹਾਜ਼ਰ ਸਾਥੀਆਂ ਦਾ ਧੰਨਵਾਦ ਕੀਤਾ ਉਨ੍ਹਾਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਲਈ ਆਪਸੀ ਏਕਤਾ ਬਹੁਤ ਜ਼ਰੂਰੀ ਹੈ। ਕਿਉਂਕਿ ਏਕਤਾ ਵਿਚ ਹੀ ਬਲ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸਰਕਾਰ ਜਲਦੀ ਹੀ ਮੈਡੀਕਲ ਪ੍ਰੈਕਟੀਸ਼ਨਰਜ਼ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰੇਗੀ।
ਪਿਛਲੀ ਖ਼ਬਰ ਅਕਾਲੀ ਦਲ ਨੇ ਸੰਗਠਨ ਮਜ਼ਬੂਤੀ ਦੇ ਨਾਲ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀਆਂ ਖ਼ਾਮੀਆਂ ਦਾ ਮੁੱਦਾ ਚੁੱਕਿਆ ਅਗਲੀ ਖ਼ਬਰ ਪੀ.ਏ.ਯੂ. ਕੇ.ਵੀ.ਕੇ. ਫ਼ਿਰੋਜ਼ਪੁਰ ਵਲੋਂ ਮਿਰਚ ਦੇ ਮੰਡੀਕਰਨ ਅਤੇ ਪ੍ਰੋਸੈਸਿੰਗ ਸੰਬੰਧੀ ਕਿਸਾਨ-ਵਿਗਿਆਨੀ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।