01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਨੌਜਵਾਨ 5 ਗ੍ਰਾਮ ਹੈਰੋਇਨ ਸਮੇਤ ਕਾਬੂ

ਅਜੀਤ ਡੈਸਕ 08-07-2026
ਫਿਰੋਜ਼ਪੁਰ, 7 ਜੁਲਾਈ (ਸੁਖਵਿੰਦਰ ਸਿੰਘ)-ਫਿਰੋਜ਼ਪੁਰ ਸਿਟੀ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਰੇਲਵੇ ਕੁਆਰਟਰਾਂ ਨੇੜੇ ਗਾਹਕਾਂ ਦੀ ਉਡੀਕ ਕਰ ਰਹੇ ਇਕ ਨੌਜਵਾਨ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਸਿਟੀ ਥਾਣਾ ਫਿਰੋਜ਼ਪੁਰ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਅਵਿਨਾਸ਼ ਉਰਫ਼ ਗਗਨ ਪੁੱਤਰ ਮਨੋਹਰ, ਵਾਸੀ ਬਸਤੀ ਸ਼ੇਖ਼ਾਂ ਵਾਲੀ, ਥਾਣਾ ਸਿਟੀ ਫਿਰੋਜ਼ਪੁਰ, ਹੈਰੋਇਨ ਵੇਚਣ ਦਾ ਆਦੀ ਹੈ ਅਤੇ ਉਸ ਸਮੇਂ ਰੇਲਵੇ ਕੁਆਰਟਰਾਂ ਨੇੜੇ ਬਣੀ ਪਲੇਟੀ ਕੋਲ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਛਾਪੇਮਾਰੀ ਕਰਕੇ ਅਵਿਨਾਸ਼ ਉਰਫ਼ ਗਗਨ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਸਿਟੀ ਥਾਣਾ ਫਿਰੋਜ਼ਪੁਰ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਆਲ ਇੰਡੀਆ ਆਸਾ ਵਰਕਰਜ਼ ਫੈਸੀਲਿਟੇਟਰਜ਼ ਯੂਨੀਅਨ ਪੰਜਾਬ ਗਰੁੱਪ ਏਟਕ ਦੀ ਮੀਟਿੰਗ ਅਗਲੀ ਖ਼ਬਰ ਅਕਾਲੀ ਦਲ ਨੇ ਸੰਗਠਨ ਮਜ਼ਬੂਤੀ ਦੇ ਨਾਲ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀਆਂ ਖ਼ਾਮੀਆਂ ਦਾ ਮੁੱਦਾ ਚੁੱਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।