02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

Aਭਾਕਿਯੂ (ਏਕਤਾ) ਮਾਲਵਾ ਹਰੀਕੇ ਦੀ ਅਗਵਾਈ ’ਚ ਪੀੜਤ ਕਿਸਾਨਾਂ ਵਲੋਂ ਐੱਸ.ਐੱਸ.ਪੀ. ਫ਼ਿਰੋਜ਼ਪੁਰ ਨਾਲ ਮੁਲਾਕਾਤ

ਅਜੀਤ ਡੈਸਕ 08-07-2026
ਫ਼ਿਰੋਜ਼ਪੁਰ,7 ਜੁਲਾਈ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਮਾਲਵਾ ਹਰੀਕੇ ਦੀ ਅਗਵਾਈ ਵਿਚ ਪੀੜ੍ਤ ਕਿਸਾਨਾਂ ਨੇ ਐੱਸ.ਐੱਸ.ਪੀ. ਫ਼ਿਰੋਜ਼ਪੁਰ ਨੂੰ ਇਕ ਮੰਗ ਪੱਤਰ ਸੌਂਪਿਆ ਹੈ। ਯੂਨੀਅਨ ਨੇ ਮੰਗ ਪੱਤਰ ਵਿਚ ਜਾਣਕਾਰੀ ਸਾਂਝੀ ਕੀਤੀ ਕਿ ਪਿੰਡ ਕਟੋਰਾ ਵਿਖੇ ਆਪਣੀ ਹੀ ਮਾਲਕੀ ਵਾਲੀ ਜ਼ਮੀਨ ਵਿਚ ਝੋਨਾ ਲਗਾ ਰਹੇ ਕਿਸਾਨਾਂ ’ਤੇ ਦੂਜੀ ਧਿਰ ਨੇ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਪੁਲਿਸ ਇਸ ਮਾਮਲੇ ਵਿਚ ਕੋਈ ਸੁਣਵਾਈ ਨਹੀਂ ਕਰ ਰਹੀ। ਭਾਰਤੀ ਕਿਸਾਨ ਯੂਨੀਅਨ (ਏਕਤਾ) ਮਾਲਵਾ ਹਰੀਕੇ ਦੇ ਸਥਾਨਕ ਆਗੂਆਂ ਨੇ ਦੱਸਿਆ ਕਿ ਪੀੜ੍ਹਤ ਕਿਸਾਨ ਸੁਖਵੰਤ ਸਿੰਘ ਪੁੱਤਰ ਕੁੰਦਨ ਸਿੰਘ 4 ਜੁਲਾਈ ਨੂੰ ਆਪਣੇ ਖੇਤਾਂ ਵਿਚ ਝੋਨੇ ਦੀ ਲੁਆਈ ਕਰ ਰਿਹਾ ਸੀ। ਇਸੇ ਦੌਰਾਨ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਸਾਜ਼ਿਸ਼ ਤਹਿਤ ਮੌਕੇ ’ਤੇ ਪਹੁੰਚ ਕੇ ਕਿਸਾਨਾਂ ਉੱਪਰ ਅਚਾਨਕ ਹਮਲਾ ਕਰ ਦਿੱਤਾ। ਜਿਸ ਦੌਰਾਨ ਉਸ ਦੇ ਸਾਥੀ ਜਸਵੰਤ ਸਿੰਘ, ਲਖਬੀਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਪੀੜ੍ਹਤ ਕਿਸਾਨਾਂ ਅਤੇ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਇਸ ਘਟਨਾ ਦੇ ਤੁਰੰਤ ਬਾਅਦ ਉਨ੍ਹਾਂ ਵਲੋਂ ਇਨਸਾਫ ਲਈ ਥਾਣਾ ਆਰਿਫ਼ ਕੇ ਵਿਖੇ ਲਿਖਤੀ ਦਰਖ਼ਾਸਤ ਦਿੱਤੀ ਗਈ ਸੀ। ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਪੁਲਿਸ ਪ੍ਰਸ਼ਾਸਨ ਵਲੋਂ ਅਜੇ ਤੱਕ ਇਸ ਮਾਮਲੇ ਵਿਚ ਕੋਈ ਠੋਸ ਸੁਣਵਾਈ ਜਾਂ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਕਿਸਾਨ ਆਗੂਆਂ ਨੇ ਜ਼ਿਲ੍ਹੇ ਦੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਦਿਆਂ ਪੁਰਜ਼ੋਰ ਮੰਗ ਕੀਤੀ ਕਿ ਪੀੜ੍ਹਤ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਵਿਚ ਝੋਨਾ ਲਗਾਉਣ ਲਈ ਢੁਕਵੀਂ ਸੁਰੱਖਿਆ ਪ੍ਰਦਾਨ ਕੀਤੀ ਜਾਵੇ ਅਤੇ ਕਾਨੂੰਨ ਨੂੰ ਹੱਥ ਵਿਚ ਲੈਣ ਵਾਲੇ ਵਿਅਕਤੀਆਂ ਖ਼ਿਲਾਫ਼ ਬਣਦੀਆਂ ਸਖ਼ਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਪੀੜ੍ਹਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਸਾਹਿਬ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਪ੍ਰਕਾਸ਼ ਸਿੰਘ, ਸੁਖਪਾਲ ਸਿੰਘ, ਇਕਬਾਲ ਸਿੰਘ, ਹਰੀ ਸਿੰਘ ਪੈ੍ੱਸ ਸਕੱਤਰ ਸਮੇਤ ਵੱਡੀ ਗਿਣਤੀ ਵਿੱਚ ਹੋਰ ਕਿਸਾਨ ਅਤੇ ਪਿੰਡ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹਿਰ ਦੇ ਚੁੰਗੀ ਖ਼ਾਨਾ ਰੋਡ ਇਲਾਕੇ ’ਚ ਲੱਗਦੇ ਬਿਜਲੀ ਦੇ ਲੰਬੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਗੁਰੂਹਰਸਹਾਏ ਨਗਰ ਕੌਂਸਲ ਚੋਣਾਂ: 15 ਜੇਤੂ ਉਮੀਦਵਾਰਾਂ ਨੂੰ ਜਿੱਤ ਦੇ ਸਰਟੀਫਿਕੇਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।