01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਗਰਮੀ ਨੇ ਕੱਢੇ ਵੱਟ, ਉਤੋਂ ਬਿਜਲੀ ਦੇ ਲੰਮੇ-ਲੰਮੇ ਕੱਟ, ਲੋਕਾਂ ਦਾ ਜਿਓਣਾ ਹੋਇਆ ਬੇਹਾਲ

ਅਜੀਤ ਡੈਸਕ 10-07-2026
ਫ਼ਿਰੋਜ਼ਪੁਰ, 9 ਜੁਲਾਈ (ਗੁਰਿੰਦਰ ਸਿੰਘ)-ਦੋ ਦਿਨ ਪਹਿਲਾਂ ਹੋਈ ਬਰਸਾਤ ਤੋਂ ਬਾਅਦ ਗਰਮੀ ਤੋਂ ਮਿਲੀ ਥੋੜ੍ਹੀ ਰਾਹਤ ਹੁਣ ਬੀਤੇ ਸਮੇਂ ਦੀ ਗੱਲ ਬਣ ਕੇ ਰਹਿ ਗਈ ਹੈ। ਸਰਹੱਦੀ ਸ਼ਹਿਰ ਫਿਰੋਜ਼ਪੁਰ ਵਿਚ ਇਕ ਵਾਰ ਫਿਰ ਤਿੱਖੀ ਧੁੱਪ ਅਤੇ ਅਸਹਿ ਹੁੰਮਸ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਦਿਨ ਦਾ ਤਾਪਮਾਨ ਵਧਣ ਅਤੇ ਪਾਣੀ ਨਾਲ ਭਰੇ ਖੇਤਾਂ ਵਿਚੋਂ ਉੱਠਦੀ ਭੜ੍ਹਾਸ ਕਾਰਨ ਸਾਰਾ ਇਲਾਕਾ ਭੱਠੀ ਵਾਂਗ ਤਪ ਰਿਹਾ ਹੈ। ਇਸ ਉੱਤੇ ਬਿਜਲੀ ਦੇ ਲਗਾਤਾਰ ਲੰਮੇ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ, ਜਿਸ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਦੁਕਾਨਦਾਰ ਸਾਰਾ ਦਿਨ ਗਾਹਕਾਂ ਦੀ ਉਡੀਕ ਕਰਦੇ ਨਜ਼ਰ ਆਉਂਦੇ ਹਨ। ਲੰਬੇ ਬਿਜਲੀ ਕੱਟਾਂ ਕਾਰਨ ਲੋਕ ਮੁੜ ਹੱਥ ਵਾਲੀਆਂ ਪੱਖੀਆਂ ਦਾ ਸਹਾਰਾ ਲੈਣ ਲਈ ਮਜਬੂਰ ਹੋ ਰਹੇ ਹਨ। ਲੋਕਾਂ ਦਾ ਰੋਸ ਹੈ ਕਿ ਵਾਰ-ਵਾਰ ਬਿਜਲੀ ਆਉਣ-ਜਾਣ ਨਾਲ ਟੀਵੀ, ਫਰਿੱਜ, ਏਅਰ ਕੰਡੀਸ਼ਨਰ ਅਤੇ ਹੋਰ ਘਰੇਲੂ ਬਿਜਲੀ ਉਪਕਰਨਾਂ ਦੇ ਖਰਾਬ ਹੋਣ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਹੈ। ਬਿਜਲੀ ਨਾ ਹੋਣ ਕਾਰਨ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋ ਰਹੀ ਹੈ। ਮੋਟਰਾਂ ਨਾ ਚੱਲਣ ਕਾਰਨ ਲੋਕਾਂ ਨੂੰ ਪਾਣੀ ਲਈ ਵੀ ਜੱਦੋ-ਜਹਿਦ ਕਰਨੀ ਪੈ ਰਹੀ ਹੈ ਜਦੋਂ ਕਿ ਘਰੇਲੂ ਮਹਿਲਾਵਾਂ ਲਈ ਚੁੱਲ੍ਹਾ ਚੌਂਕਾ ਕਰਨਾ ਮੁਸ਼ਕਲ ਹੋ ਗਿਆ ਹੈ। ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਬਿਜਲੀ ਸਪਲਾਈ ਨੂੰ ਨਿਯਮਤ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਅਸਹਿ ਗਰਮੀ ਤੋਂ ਕੁਝ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਆਲ ਇੰਡੀਆ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਯੂਨੀਅਨ ਪੰਜਾਬ (ਏਟਕ) ਦੇ ਆਗੂਆਂ ਅਤੇ ਮੈਂਬਰਾਂ ਨੇ ਫੂਕਿਆ ਸੂਬਾ ਸਰਕਾਰ ਦਾ ਪੁਤਲਾ ਅਗਲੀ ਖ਼ਬਰ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਹੋਣਗੀਆਂ - ਪੁਲਿਸ ਕਮਿਸ਼ਨਰ ਉਦਯੋਗਪਤੀਆਂ ਤੇ ਵਪਾਰੀਆਂ ਦੀ ਮੀਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।